Ajj da Sandhya Vele da Hukamnama Darbar Sahib – 02 April 2024

ਰਾਗੁ ਧਨਾਸਰੀ - ਸ੍ਰੀ ਗੁਰੂ ਗ੍ਰੰਥ ਸਾਹਿਬ ਜੀ - ਅੰਗ 676

ਧਨਾਸਰੀ ਮਹਲਾ ੫ ॥

ਫਿਰਤ ਫਿਰਤ ਭੇਟੇ ਜਨ ਸਾਧੂ ਪੂਰੈ ਗੁਰਿ ਸਮਝਾਇਆ ॥ ਆਨ ਸਗਲ ਬਿਧਿ ਕਾਂਮਿ ਨ ਆਵੈ ਹਰਿ ਹਰਿ ਨਾਮੁ ਧਿਆਇਆ ॥੧॥ ਤਾ ਤੇ ਮੋਹਿ ਧਾਰੀ ਓਟ ਗੋਪਾਲ ॥ ਸਰਨਿ ਪਰਿਓ ਪੂਰਨ ਪਰਮੇਸੁਰ ਬਿਨਸੇ ਸਗਲ ਜੰਜਾਲ ॥ ਰਹਾਉ ॥ ਸੁਰਗ ਮਿਰਤ ਪਇਆਲ ਭੂ ਮੰਡਲ ਸਗਲ ਬਿਆਪੇ ਮਾਇ ॥ ਜੀਅ ਉਧਾਰਨ ਸਭ ਕੁਲ ਤਾਰਨ ਹਰਿ ਹਰਿ ਨਾਮੁ ਧਿਆਇ ॥੨॥ ਨਾਨਕ ਨਾਮੁ ਨਿਰੰਜਨੁ ਗਾਈਐ ਪਾਈਐ ਸਰਬ ਨਿਧਾਨਾ ॥ ਕਰਿ ਕਿਰਪਾ ਜਿਸੁ ਦੇਇ ਸੁਆਮੀ ਬਿਰਲੇ ਕਾਹੂ ਜਾਨਾ ॥੩॥੩॥੨੧॥

Meaning in Punjabi:

ਹੇ ਭਾਈ! ਭਾਲ ਕਰਦਿਆਂ ਕਰਦਿਆਂ ਜਦੋਂ ਮੈਂ ਗੁਰੂ ਮਹਾ ਪੁਰਖ ਨੂੰ ਮਿਲਿਆ, ਤਾਂ ਪੂਰੇ ਗੁਰੂ ਨੇ (ਮੈਨੂੰ) ਇਹ ਸਮਝ ਬਖ਼ਸ਼ੀ ਕਿ (ਮਾਇਆ ਦੇ ਮੋਹ ਤੋਂ ਬਚਣ ਲਈ) ਹੋਰ ਸਾਰੀਆਂ ਜੁਗਤੀਆਂ ਵਿਚੋਂ ਕੋਈ ਇੱਕ ਜੁਗਤਿ ਭੀ ਕੰਮ ਨਹੀਂ ਆਉਂਦੀ । ਪਰਮਾਤਮਾ ਦਾ ਨਾਮ ਸਿਮਰਿਆ ਹੋਇਆ ਹੀ ਕੰਮ ਆਉਂਦਾ ਹੈ ।੧।ਇਸ ਵਾਸਤੇ, ਹੇ ਭਾਈ! ਮੈਂ ਪਰਮਾਤਮਾ ਦਾ ਆਸਰਾ ਲੈ ਲਿਆ । (ਜਦੋਂ ਮੈਂ) ਸਰਬ-ਵਿਆਪਕ ਪਰਮਾਤਮਾ ਦੀ ਸਰਨ ਪਿਆ, ਤਾਂ ਮੇਰੇ ਸਾਰੇ (ਮਾਇਆ ਦੇ) ਜੰਜਾਲ ਨਾਸ ਹੋ ਗਏ ।ਰਹਾਉ।ਹੇ ਭਾਈ! ਦੇਵ ਲੋਕ, ਮਾਤ-ਲੋਕ, ਪਾਤਾਲ-ਸਾਰੀ ਹੀ ਸ੍ਰਿਸ਼ਟੀ ਮਾਇਆ (ਦੇ ਮੋਹ) ਵਿਚ ਫਸੀ ਹੋਈ ਹੈ ਹੇ ਭਾਈ! ਸਦਾ ਪਰਮਾਤਮਾ ਦਾ ਨਾਮ ਸਿਮਰਿਆ ਕਰ, ਇਹੀ ਹੈ ਜਿੰਦ ਨੂੰ (ਮਾਇਆ ਦੇ ਮੋਹ ਵਿਚੋਂ) ਬਚਾਣ ਵਾਲਾ, ਇਹੀ ਹੈ ਸਾਰੀਆਂ ਕੁਲਾਂ ਨੂੰ ਤਾਰਨ ਵਾਲਾ ।੨।ਹੇ ਨਾਨਕ! ਮਾਇਆ ਤੋਂ ਨਿਰਲੇਪ ਪਰਮਾਤਮਾ ਦਾ ਨਾਮ ਗਾਣਾ ਚਾਹੀਦਾ ਹੈ, (ਨਾਮ ਦੀ ਬਰਕਤਿ ਨਾਲ) ਸਾਰੇ ਖ਼ਜ਼ਾਨਿਆਂ ਦੀ ਪ੍ਰਾਪਤੀ ਹੋ ਜਾਂਦੀ ਹੈ,, ਪਰ (ਇਹ ਭੇਤ) ਕਿਸੇ (ਉਸ) ਵਿਰਲੇ ਮਨੁੱਖ ਨੇ ਸਮਝਿਆ ਹੈ ਜਿਸ ਨੂੰ ਮਾਲਕ-ਪ੍ਰਭੂ ਆਪ ਮੇਹਰ ਕਰ ਕੇ (ਨਾਮ ਦੀ ਦਾਤਿ) ਦੇਂਦਾ ਹੈ ।੩।੩।੨੧।

Meaning in Hindi:

हे भाई ! तलाश करते करते जब मैं गुरू महापुरुष को मिला।तो पूरे गुरू ने (मुझे) ये समझ बख्शी कि (माया के मोह से बचने कि लिए)अन्य सारी युक्तियों में से कोई एक युक्ति भी काम नहीं आती।परमात्मा का नाम सिमरा हुआ ही काम आता है। 1।इसलिए। हे भाई ! मैंने परमात्मा का आसरा ले लिया।(जब मैं) सर्व-व्यापक परमात्मा की शरण पड़ा।तो मेरे सारे (माया के) जंजाल नाश हो गए।रहाउ।हे भाई ! देव-लोक।मात-लोक।पाताल-लोक।सारी ही सृष्टि माया (के मोह) में फंसी हुई है।हे भाई ! सदा परमात्मा का नाम सिमरा कर।यही है जिंद को (माया के मोह में से) बचाने वाला।यही है सारी कुलों के उद्धार करने वाला। 2।हे नानक ! माया से निर्लिप परमात्मा का नाम गाना चाहिए।(नाम की बरकति से) सारे खजानों की प्राप्ति हो जाती है।पर (ये भेद) किसी (उस) विरले मनुष्य ने समझा है जिसे मालिक प्रभू स्वयं मेहर करके (नाम की दाति) देता है। 3। 3। 21।

Meaning in English:

Dhanaasaree, Fifth Mehla:Wandering and roaming around, I met the Holy Perfect Guru, who has taught me.All other devices did not work, so I meditate on the Name of the Lord, Har, Har. ||1||For this reason, I sought the Protection and Support of my Lord, the Cherisher of the Universe.I sought the Sanctuary of the Perfect Transcendent Lord, and all my entanglements were dissolved. ||Pause||Paradise, the earth, the nether regions of the underworld, and the globe of the world – all are engrossed in Maya.To save your soul, and liberate all your ancestors, meditate on the Name of the Lord, Har, Har. ||2||O Nanak, singing the Naam, the Name of the Immaculate Lord, all treasures are obtained.Only that rare person, whom the Lord and Master blesses with His Grace, comes to know this. ||3||3||21||

Meaning in Spanish:

Dhanasri, Mejl Guru Aryan, Quinto Canal Divino.Después de una gran búsqueda, me encontré con el Santo Guru, y él me enseñó que nada en verdad sirve, excepto el Nombre del Señor. (1)Ahora me apoyo sólo en el Único Dios, sí, busco ahora el Refugio de mi Señor Perfecto y soy liberado de todas mis amarras y relaciones. (Pausa)La Maya se ha impregnado en los cielos, en el mundo mortal y en los bajos mundos, y sólo será salvado aquél que contemple el Nombre del Señor. (2)Dice Nanak, si uno canta el Nombre del Inmaculado Señor, uno será bendecido con todos los Tesoros; ero extraordinario es aquél que conoce el Misterio del Nombre, a través de la Compasión del Señor. (3-3-21)

🌸🌷🏵🙏🙏🏵🌷🌸
( Waheguru Ji Ka Khalsa, Waheguru Ji Ki Fathe )
ਗੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

Feel free to join our offical social media groups to receive daily hukamanma's notifications.

Source: SikhiToTheMax, SGPC.net

amritsargoldentemple.in

Recent Posts

Ajj da Sandhya Vele da Hukamnama Darbar Sahib – 06 April 2024

ਰਾਗੁ ਟੋਡੀ - ਸ੍ਰੀ ਗੁਰੂ ਗ੍ਰੰਥ ਸਾਹਿਬ ਜੀ - ਅੰਗ 717 ਟੋਡੀ ਮਹਲਾ ੫ ॥…

8 months ago

Ajj da Sandhya Vele da Hukamnama Darbar Sahib – 05 April 2024

ਰਾਗੁ ਸੋਰਠਿ - ਸ੍ਰੀ ਗੁਰੂ ਗ੍ਰੰਥ ਸਾਹਿਬ ਜੀ - ਅੰਗ 645 ਸਲੋਕੁ ਮਃ ੩ ॥…

8 months ago

Ajj da Sandhya Vele da Hukamnama Darbar Sahib – 03 April 2024

ਰਾਗੁ ਧਨਾਸਰੀ - ਸ੍ਰੀ ਗੁਰੂ ਗ੍ਰੰਥ ਸਾਹਿਬ ਜੀ - ਅੰਗ 676 ਧਨਾਸਰੀ ਮਹਲਾ ੫ ॥…

8 months ago

The Lachi Beri Sahib: A Hidden Gem Within the Golden Temple

The Golden Temple is a very important place for Sikhs and has been targeted in…

8 months ago

Today’s Amritvela Hukamnama Darbar Sahib – 22 March 2024

https://www.youtube.com/watch?v=tqh8PrYrHUg ਰਾਗੁ ਸੋਰਠਿ - ਸ੍ਰੀ ਗੁਰੂ ਗ੍ਰੰਥ ਸਾਹਿਬ ਜੀ - ਅੰਗ 636 ਟੋਡੀ ਮਹਲਾ ੫…

8 months ago

All About Sri Akal Takhat Sahib or Akal Bunga Golden Temple Amritsar

Introduction Akal Takhat is one of the five Takhats in Sikhism, holding great importance in…

9 months ago