Today's Amritvela Hukamnama Darbar Sahib - 14 December 2023

Today’s Amritvela Hukamnama Darbar Sahib – 14 December 2023

Play Video about Today's Amritvela Hukamnama Darbar Sahib - 14 December 2023

ਰਾਗੁ ਸੋਰਠਿ - ਸ੍ਰੀ ਗੁਰੂ ਗ੍ਰੰਥ ਸਾਹਿਬ ਜੀ - ਅੰਗ 598

ਸੋਰਠਿ ਮਹਲਾ ੧ ॥

ਜਿਸੁ ਜਲ ਨਿਧਿ ਕਾਰਣਿ ਤੁਮ ਜਗਿ ਆਏ ਸੋ ਅੰਮ੍ਰਿਤੁ ਗੁਰ ਪਾਹੀ ਜੀਉ ॥ ਛੋਡਹੁ ਵੇਸੁ ਭੇਖ ਚਤੁਰਾਈ ਦੁਬਿਧਾ ਇਹੁ ਫਲੁ ਨਾਹੀ ਜੀਉ ॥੧॥ ਮਨ ਰੇ ਥਿਰੁ ਰਹੁ ਮਤੁ ਕਤ ਜਾਹੀ ਜੀਉ ॥ ਬਾਹਰਿ ਢੂਢਤ ਬਹੁਤੁ ਦੁਖੁ ਪਾਵਹਿ ਘਰਿ ਅੰਮ੍ਰਿਤੁ ਘਟ ਮਾਹੀ ਜੀਉ ॥ ਰਹਾਉ ॥ ਅਵਗੁਣ ਛੋਡਿ ਗੁਣਾ ਕਉ ਧਾਵਹੁ ਕਰਿ ਅਵਗੁਣ ਪਛੁਤਾਹੀ ਜੀਉ ॥ ਸਰ ਅਪਸਰ ਕੀ ਸਾਰ ਨ ਜਾਣਹਿ ਫਿਰਿ ਫਿਰਿ ਕੀਚ ਬੁਡਾਹੀ ਜੀਉ ॥੨॥ ਅੰਤਰਿ ਮੈਲੁ ਲੋਭ ਬਹੁ ਝੂਠੇ ਬਾਹਰਿ ਨਾਵਹੁ ਕਾਹੀ ਜੀਉ ॥ ਨਿਰਮਲ ਨਾਮੁ ਜਪਹੁ ਸਦ ਗੁਰਮੁਖਿ ਅੰਤਰ ਕੀ ਗਤਿ ਤਾਹੀ ਜੀਉ ॥੩॥ ਪਰਹਰਿ ਲੋਭੁ ਨਿੰਦਾ ਕੂੜੁ ਤਿਆਗਹੁ ਸਚੁ ਗੁਰ ਬਚਨੀ ਫਲੁ ਪਾਹੀ ਜੀਉ ॥ ਜਿਉ ਭਾਵੈ ਤਿਉ ਰਾਖਹੁ ਹਰਿ ਜੀਉ ਜਨ ਨਾਨਕ ਸਬਦਿ ਸਲਾਹੀ ਜੀਉ ॥੪॥੯॥

Meaning in Punjabi:

(ਹੇ ਭਾਈ!) ਜਿਸ ਅੰਮ੍ਰਿਤ ਦੇ ਖ਼ਜ਼ਾਨੇ ਦੀ ਖ਼ਾਤਰ ਤੁਸੀ ਜਗਤ ਵਿਚ ਆਏ ਹੋ ਉਹ ਅੰਮ੍ਰਿਤ ਗੁਰੂ ਪਾਸੋਂ ਮਿਲਦਾ ਹੈਪਰ ਧਾਰਮਿਕ ਭੇਖ ਦਾ ਪਹਿਰਾਵਾ ਛੱਡੋ, ਮਨ ਦੀ ਚਲਾਕੀ ਭੀ ਛੱਡੋ (ਬਾਹਰੋਂ ਸ਼ਕਲ ਧਰਮੀਆਂ ਵਾਲੀ, ਤੇ ਅੰਦਰ ਦੁਨੀਆ ਨੂੰ ਠੱਗਣ ਦੀ ਚਲਾਕੀ) ਇਸ ਦੋ-ਰੁਖ਼ੀ ਚਾਲ ਵਿਚ ਪਿਆਂ ਇਹ ਅੰਮ੍ਰਿਤ-ਫਲ ਨਹੀਂ ਮਿਲ ਸਕਦਾ ।੧।ਹੇ ਮੇਰੇ ਮਨ! (ਅੰਦਰ ਹੀ ਪ੍ਰਭੂ-ਚਰਨਾਂ ਵਿਚ) ਟਿਕਿਆ ਰਹੁ, (ਵੇਖੀਂ, ਨਾਮ-ਅੰਮ੍ਰਿਤ ਦੀ ਭਾਲ ਵਿਚ) ਕਿਤੇ ਬਾਹਰ ਨਾਹ ਭਟਕਦਾ ਫਿਰੀਂ । ਜੇ ਤੂੰ ਬਾਹਰ ਢੂੰਢਣ ਤੁਰ ਪਿਆ, ਤਾਂ ਬਹੁਤ ਦੁੱਖ ਪਾਏਂਗਾ । ਅਟੱਲ ਆਤਮਕ ਜੀਵਨ ਦੇਣ ਵਾਲਾ ਰਸ ਤੇਰੇ ਘਰ ਵਿਚ ਹੀ ਹੈ, ਹਿਰਦੇ ਵਿਚ ਹੀ ਹੈ ।ਰਹਾਉ।(ਹੇ ਭਾਈ!) ਔਗੁਣ ਛੱਡ ਕੇ ਗੁਣ ਹਾਸਲ ਕਰਨ ਦਾ ਜਤਨ ਕਰੋ । ਜੇ ਔਗੁਣ ਹੀ ਕਰਦੇ ਰਹੋਗੇ ਤਾਂ ਪਛੁਤਾਣਾ ਪਏਗਾ । (ਹੇ ਮਨ!) ਤੂੰ ਮੁੜ ਮੁੜ ਮੋਹ ਦੇ ਚਿੱਕੜ ਵਿਚ ਡੁੱਬ ਰਿਹਾ ਹੈਂ, ਤੂੰ ਚੰਗੇ ਮੰਦੇ ਦੀ ਪਰਖ ਕਰਨੀ ਨਹੀਂ ਜਾਣਦਾ ।੨।(ਹੇ ਭਾਈ!) ਜੇ ਅੰਦਰ (ਮਨ ਵਿਚ) ਲੋਭ ਦੀ ਮੈਲ ਹੈ (ਤੇ ਲੋਭ-ਅਧੀਨ ਹੋ ਕੇ) ਕਈ ਠੱਗੀ ਦੇ ਕੰਮ ਕਰਦੇ ਹੋ, ਤਾਂ ਬਾਹਰ (ਤੀਰਥ ਆਦਿਕਾਂ ਤੇ) ਇਸ਼ਨਾਨ ਕਰਨ ਦਾ ਕੀਹ ਲਾਭ? ਅੰਦਰਲੀ ਉੱਚੀ ਅਵਸਥਾ ਤਦੋਂ ਹੀ ਬਣੇਗੀ, ਜੇ ਗੁਰੂ ਦੇ ਦੱਸੇ ਰਸਤੇ ਉਤੇ ਤੁਰ ਕੇ ਸਦਾ ਪ੍ਰਭੂ ਦਾ ਪਵਿਤ੍ਰ ਨਾਮ ਜਪੋਗੇ ।੩।(ਹੇ ਮਨ!) ਲੋਭ ਛੱਡ, ਨਿੰਦਿਆ ਤੇ ਝੂਠ ਤਿਆਗ । ਗੁਰੂ ਦੇ ਬਚਨਾਂ ਤੇ ਤੁਰਿਆਂ ਹੀ ਸਦਾ-ਥਿਰ ਰਹਿਣ ਵਾਲਾ ਅੰਮ੍ਰਿਤ-ਫਲ ਮਿਲੇਗਾ ।ਹੇ ਦਾਸ ਨਾਨਕ! (ਪ੍ਰਭੂ-ਦਰ ਤੇ ਅਰਦਾਸ ਕਰ ਕੇ ਆਖ—) ਹੇ ਹਰੀ! ਜਿਵੇਂ ਤੇਰੀ ਰਜ਼ਾ ਹੈ ਤਿਵੇਂ ਮੈਨੂੰ ਰੱਖ (ਪਰ ਇਹ ਮਿਹਰ ਕਰ ਕਿ ਗੁਰੂ ਦੇ) ਸ਼ਬਦ ਵਿਚ ਜੁੜ ਕੇ ਮੈਂ ਤੇਰੀ ਸਿਫ਼ਤਿ-ਸਾਲਾਹ ਕਰਦਾ ਰਹਾਂ ।੪।੯।

Meaning in Hindi:

(हे भाई !) जिस अमृत के खजाने की खातिर तुम जगत में आए हो वह अमृत गुरू की ओर से मिलता है;पर धार्मिक भेष का पहरावा छोड़।मन की चालाकी भी छोड़ दे (बाहर की सूरति धर्मियों वाली और अंदर से दुनिया को ठगने वाली चालाकी) इस दुविधा भरी चाल में उलझे रह के ये अमृत फल की प्राप्ति नहीं हो सकती। 1।हे मेरे मन ! (अंदर ही प्रभू चरणों में) टिका रह।(देखना।नाम-अमृत की तलाश में) कहीं बाहर ना भटकते फिरना।अगर तू बाहर ढूँढने निकल पड़ा।तो बहुत दुख पाएगा।अटल आत्मिक जीवन देने वाला रस तेरे घर में ही है।हृदय में ही है।रहाउ।(हे भाई !) अवगुण छोड़ के गुण हासिल करने का यतन करो।अगर अवगुण ही करते रहोगे तो पछताना पड़ेगा।(हे मन !) तू बार-बार मोह के कीचड़ में डूब रहा है।तू अच्छे-बुरे की परख करनी नहीं जानता। 2।(हे भाई !) अगर अंदर (मन में) लोभ की मैल है (और लोभ के अधीन हो के) कई ठॅगी के काम करते हो।तो बाहर (तीर्थ आदि पर) स्नान करने के क्या लाभ।अंदर की ऊँची अवस्था तभी बनेगी जब गुरू के बताए हुए रास्ते पर चल के सदा प्रभू का पवित्र नाम जपोगे। 3।(हे मन !) लोभ त्याग।निंदा और झूठ त्याग।गुरू के बचनों में चलने से ही सदा स्थिर रहने वाला अमृत-फल मिलेगा।हे दास नानक ! (प्रभू दर पर अरदास कर और कह–) हे हरी ! जैसे तेरी रजा हो वैसे ही मुझे रख (पर ये मेहर कर कि गुरू के) शबद में जुड़ के मैं तेरी सिफत सालाह करता रहूँ। 4। 9।

Meaning in English:

Sorat’h, First Mehla:The treasure of the Name, for which you have come into the world – that Ambrosial Nectar is with the Guru.Renounce costumes, disguises and clever tricks; this fruit is not obtained by duplicity. ||1||O my mind, remain steady, and do not wander away.By searching around on the outside, you shall only suffer great pain; the Ambrosial Nectar is found within the home of your own being. ||Pause||Renounce corruption, and seek virtue; committing sins, you shall only come to regret and repent.You do not know the difference between good and evil; again and again, you sink into the mud. ||2||Within you is the great filth of greed and falsehood; why do you bother to wash your body on the outside?Chant the Immaculate Naam, the Name of the Lord always, under Guru’s Instruction; only then will your innermost being be emancipated. ||3||Let greed and slander be far away from you, and renounce falsehood; through the True Word of the Guru’s Shabad, you shall obtain the true fruit.As it pleases You, You preserve me, Dear Lord; servant Nanak sings the Praises of Your Shabad. ||4||9||

Meaning in Spanish:

Sorath, Mejl Guru Nanak, Primer Canal Divino.Uno viene al mundo a vivenciar el Tesoro del Néctar del Nombre, ese Néctar lo obtiene uno a través del Guru. Abandona entonces tu inteligencia astuta y tus atuendos, pues en la dualidad uno no obtiene este Fruto. (1)Oh mi mente, ya no vagues más y habita en tu ser, pues si buscas el Néctar afuera, encontrarás sólo dolor; el Néctar del Señor está dentro de tu propio hogar. (Pausa)Sacúdete de la maldad, y busca el Mérito, pues por obrar mal, uno se lamenta. Si uno no sabe distinguir entre el bien y el mal, se hunde en el lodo del apego repetidamente. (2)En nuestro interior abunda el apego, la avaricia y una increíble falsedad. ¿Por qué limpiar entonces tanto el cuerpo por fuera? Sólo cuando uno habita en el Nombre Inmaculado de Dios, a través de la Palabra del Shabd del Guru, el ser interior es emancipado. (3)Que la avaricia y la calumnia se alejen de ti, renuncia a la falsedad, mediante la Palabra Verdadera del Shabd del Guru, porque así obtendrás el Verdadero Fruto. Así como Te place, así me mantienes, Querido Señor, el Sirviente Nanak canta las Alabanzas de Tu Shabd. (4‑9)

ਵਾਹਿਗੁਰੂ ਜੀ ਕਾ ਖਾਲਸਾ ||
ਵਾਹਿਗੁਰੂ ਜੀ ਕੀ ਫਤਹਿ ||

Mukhwak Katha

Feel free to join our offical social media groups to receive daily hukamanma's notifications.

Source: SikhiToTheMax, SGPC.net

Leave a Reply

Your email address will not be published. Required fields are marked *