Today's Amritvela Hukamnama Darbar Sahib - 2 January 2024

Today’s Amritvela Hukamnama Darbar Sahib – 2 January 2024

Play Video about Today's Amritvela Hukamnama Darbar Sahib - 2 January 2024

ਰਾਗੁ ਸੋਰਠਿ - ਸ੍ਰੀ ਗੁਰੂ ਗ੍ਰੰਥ ਸਾਹਿਬ ਜੀ - ਅੰਗ 634

ਸੋਰਠਿ ਮਹਲਾ ੧ ਘਰੁ ੧ ਅਸਟਪਦੀਆ ਚਉਤੁਕੀ

ੴ ਸਤਿਗੁਰ ਪ੍ਰਸਾਦਿ ॥

ਦੁਬਿਧਾ ਨ ਪੜਉ ਹਰਿ ਬਿਨੁ ਹੋਰੁ ਨ ਪੂਜਉ ਮੜੈ ਮਸਾਣਿ ਨ ਜਾਈ ॥ ਤ੍ਰਿਸਨਾ ਰਾਚਿ ਨ ਪਰ ਘਰਿ ਜਾਵਾ ਤ੍ਰਿਸਨਾ ਨਾਮਿ ਬੁਝਾਈ ॥ ਘਰ ਭੀਤਰਿ ਘਰੁ ਗੁਰੂ ਦਿਖਾਇਆ ਸਹਜਿ ਰਤੇ ਮਨ ਭਾਈ ॥ ਤੂ ਆਪੇ ਦਾਨਾ ਆਪੇ ਬੀਨਾ ਤੂ ਦੇਵਹਿ ਮਤਿ ਸਾਈ ॥੧॥ ਮਨੁ ਬੈਰਾਗਿ ਰਤਉ ਬੈਰਾਗੀ ਸਬਦਿ ਮਨੁ ਬੇਧਿਆ ਮੇਰੀ ਮਾਈ ॥ ਅੰਤਰਿ ਜੋਤਿ ਨਿਰੰਤਰਿ ਬਾਣੀ ਸਾਚੇ ਸਾਹਿਬ ਸਿਉ ਲਿਵ ਲਾਈ ॥ ਰਹਾਉ ॥ ਅਸੰਖ ਬੈਰਾਗੀ ਕਹਹਿ ਬੈਰਾਗ ਸੋ ਬੈਰਾਗੀ ਜਿ ਖਸਮੈ ਭਾਵੈ ॥ ਹਿਰਦੈ ਸਬਦਿ ਸਦਾ ਭੈ ਰਚਿਆ ਗੁਰ ਕੀ ਕਾਰ ਕਮਾਵੈ ॥ ਏਕੋ ਚੇਤੈ ਮਨੂਆ ਨ ਡੋਲੈ ਧਾਵਤੁ ਵਰਜਿ ਰਹਾਵੈ ॥ ਸਹਜੇ ਮਾਤਾ ਸਦਾ ਰੰਗਿ ਰਾਤਾ ਸਾਚੇ ਕੇ ਗੁਣ ਗਾਵੈ ॥੨॥ ਮਨੂਆ ਪਉਣੁ ਬਿੰਦੁ ਸੁਖਵਾਸੀ ਨਾਮਿ ਵਸੈ ਸੁਖ ਭਾਈ ॥ ਜਿਹਬਾ ਨੇਤ੍ਰ ਸੋਤ੍ਰ ਸਚਿ ਰਾਤੇ ਜਲਿ ਬੂਝੀ ਤੁਝਹਿ ਬੁਝਾਈ ॥ ਆਸ ਨਿਰਾਸ ਰਹੈ ਬੈਰਾਗੀ ਨਿਜ ਘਰਿ ਤਾੜੀ ਲਾਈ ॥ ਭਿਖਿਆ ਨਾਮਿ ਰਜੇ ਸੰਤੋਖੀ ਅੰਮ੍ਰਿਤੁ ਸਹਜਿ ਪੀਆਈ ॥੩॥ ਦੁਬਿਧਾ ਵਿਚਿ ਬੈਰਾਗੁ ਨ ਹੋਵੀ ਜਬ ਲਗੁ ਦੂਜੀ ਰਾਈ ॥ ਸਭੁ ਜਗੁ ਤੇਰਾ ਤੂ ਏਕੋ ਦਾਤਾ ਅਵਰੁ ਨ ਦੂਜਾ ਭਾਈ ॥ ਮਨਮੁਖਿ ਜੰਤ ਦੁਖਿ ਸਦਾ ਨਿਵਾਸੀ ਗੁਰਮੁਖਿ ਦੇ ਵਡਿਆਈ ॥ ਅਪਰ ਅਪਾਰ ਅਗੰਮ ਅਗੋਚਰ ਕਹਣੈ ਕੀਮ ਨ ਪਾਈ ॥੪॥ ਸੁੰਨ ਸਮਾਧਿ ਮਹਾ ਪਰਮਾਰਥੁ ਤੀਨਿ ਭਵਣ ਪਤਿ ਨਾਮੰ ॥ ਮਸਤਕਿ ਲੇਖੁ ਜੀਆ ਜਗਿ ਜੋਨੀ ਸਿਰਿ ਸਿਰਿ ਲੇਖੁ ਸਹਾਮੰ ॥ ਕਰਮ ਸੁਕਰਮ ਕਰਾਏ ਆਪੇ ਆਪੇ ਭਗਤਿ ਦ੍ਰਿੜਾਮੰ ॥ ਮਨਿ ਮੁਖਿ ਜੂਠਿ ਲਹੈ ਭੈ ਮਾਨੰ ਆਪੇ ਗਿਆਨੁ ਅਗਾਮੰ ॥੫॥ ਜਿਨ ਚਾਖਿਆ ਸੇਈ ਸਾਦੁ ਜਾਣਨਿ ਜਿਉ ਗੁੰਗੇ ਮਿਠਿਆਈ ॥ ਅਕਥੈ ਕਾ ਕਿਆ ਕਥੀਐ ਭਾਈ ਚਾਲਉ ਸਦਾ ਰਜਾਈ ॥ ਗੁਰੁ ਦਾਤਾ ਮੇਲੇ ਤਾ ਮਤਿ ਹੋਵੈ ਨਿਗੁਰੇ ਮਤਿ ਨ ਕਾਈ ॥ ਜਿਉ ਚਲਾਏ ਤਿਉ ਚਾਲਹ ਭਾਈ ਹੋਰ ਕਿਆ ਕੋ ਕਰੇ ਚਤੁਰਾਈ ॥੬॥ ਇਕਿ ਭਰਮਿ ਭੁਲਾਏ ਇਕਿ ਭਗਤੀ ਰਾਤੇ ਤੇਰਾ ਖੇਲੁ ਅਪਾਰਾ ॥ ਜਿਤੁ ਤੁਧੁ ਲਾਏ ਤੇਹਾ ਫਲੁ ਪਾਇਆ ਤੂ ਹੁਕਮਿ ਚਲਾਵਣਹਾਰਾ ॥ ਸੇਵਾ ਕਰੀ ਜੇ ਕਿਛੁ ਹੋਵੈ ਅਪਣਾ ਜੀਉ ਪਿੰਡੁ ਤੁਮਾਰਾ ॥ ਸਤਿਗੁਰਿ ਮਿਲਿਐ ਕਿਰਪਾ ਕੀਨੀ ਅੰਮ੍ਰਿਤ ਨਾਮੁ ਅਧਾਰਾ ॥੭॥ ਗਗਨੰਤਰਿ ਵਾਸਿਆ ਗੁਣ ਪਰਗਾਸਿਆ ਗੁਣ ਮਹਿ ਗਿਆਨ ਧਿਆਨੰ ॥ ਨਾਮੁ ਮਨਿ ਭਾਵੈ ਕਹੈ ਕਹਾਵੈ ਤਤੋ ਤਤੁ ਵਖਾਨੰ ॥ ਸਬਦੁ ਗੁਰ ਪੀਰਾ ਗਹਿਰ ਗੰਭੀਰਾ ਬਿਨੁ ਸਬਦੈ ਜਗੁ ਬਉਰਾਨੰ ॥ ਪੂਰਾ ਬੈਰਾਗੀ ਸਹਜਿ ਸੁਭਾਗੀ ਸਚੁ ਨਾਨਕ ਮਨੁ ਮਾਨੰ ॥੮॥੧॥

Meaning in Punjabi:

ਮੈਂ ਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਵਿਚ ਨਹੀਂ ਪੈਂਦਾ, ਮੈਂ ਪ੍ਰਭੂ ਤੋਂ ਬਿਨਾ ਕਿਸੇ ਹੋਰ ਨੂੰ ਨਹੀਂ ਪੂਜਦਾ, ਮੈਂ ਕਿਤੇ ਸਮਾਧਾਂ ਤੇ ਮਸਾਣਾਂ ਵਿਚ ਭੀ ਨਹੀਂ ਜਾਂਦਾ ਮਾਇਆ ਦੀ ਤ੍ਰਿਸ਼ਨਾ ਵਿਚ ਫਸ ਕੇ ਮੈਂ (ਪਰਮਾਤਮਾ ਦੇ ਦਰ ਤੋਂ ਬਿਨਾ) ਕਿਸੇ ਹੋਰ ਘਰ ਵਿਚ ਨਹੀਂ ਜਾਂਦਾ, ਮੇਰੀ ਮਾਇਕ ਤ੍ਰਿਸ਼ਨਾ ਪਰਮਾਤਮਾ ਦੇ ਨਾਮ ਨੇ ਮਿਟਾ ਦਿੱਤੀ ਹੈ ਗੁਰੂ ਨੇ ਮੈਨੂੰ ਮੇਰੇ ਹਿਰਦੇ ਵਿਚ ਹੀ ਪਰਮਾਤਮਾ ਦਾ ਨਿਵਾਸ-ਅਸਥਾਨ ਵਿਖਾ ਦਿੱਤਾ ਹੈ, ਅਤੇ ਅਡੋਲ ਅਵਸਥਾ ਵਿਚ ਰੱਤੇ ਹੋਏ ਮੇਰੇ ਮਨ ਨੂੰ ਉਹ ਸਹਿਜ-ਅਵਸਥਾ ਚੰਗੀ ਲੱਗ ਰਹੀ ਹੈ ।ਹੇ ਮੇਰੇ ਸਾਈਂ! (ਇਹ ਸਭ ਤੇਰੀ ਹੀ ਮੇਹਰ ਹੈ) ਤੂੰ ਆਪ ਹੀ (ਮੇਰੇ ਦਿਲ ਦੀ) ਜਾਣਨ-ਵਾਲਾ ਹੈਂ; ਆਪ ਹੀ ਪਛਾਣਨ ਵਾਲਾ ਹੈਂ, ਤੂੰ ਆਪ ਹੀ ਮੈਨੂੰ (ਚੰਗੀ) ਮਤਿ ਦੇਂਦਾ ਹੈਂ (ਜਿਸ ਕਰਕੇ ਤੇਰਾ ਦਰ ਛੱਡ ਕੇ ਹੋਰ ਪਾਸੇ ਨਹੀਂ ਭਟਕਦਾ) ।੧।ਹੇ ਮੇਰੀ ਮਾਂ! ਮੇਰਾ ਮਨ ਗੁਰੂ ਦੇ ਸ਼ਬਦ ਵਿਚ ਵਿੱਝ ਗਿਆ ਹੈ (ਪ੍ਰੋਤਾ ਗਿਆ ਹੈ । ਸ਼ਬਦ ਦੀ ਬਰਕਤਿ ਨਾਲ ਮੇਰੇ ਅੰਦਰ ਪਰਮਾਤਮਾ ਤੋਂ ਵਿਛੋੜੇ ਦਾ ਅਹਿਸਾਸ ਪੈਦਾ ਹੋ ਗਿਆ ਹੈ) । ਉਹੀ ਮਨੁੱਖ (ਅਸਲ) ਤਿਆਗੀ ਹੈ ਜਿਸ ਦਾ ਮਨ ਪਰਮਾਤਮਾ ਦੇ ਬਿਰਹੋਂ-ਰੰਗ ਵਿਚ ਰੰਗਿਆ ਗਿਆ ਹੈ ਉਸ (ਬੈਰਾਗੀ) ਦੇ ਅੰਦਰ ਪ੍ਰਭੂ ਦੀ ਜੋਤਿ ਜਗ ਪੈਂਦੀ ਹੈ, ਉਹ ਇਕ-ਰਸ ਸਿਫ਼ਤਿ-ਸਾਲਾਹ ਦੀ ਬਾਣੀ ਵਿਚ (ਮਸਤ ਰਹਿੰਦਾ ਹੈ), ਸਦਾ ਕਾਇਮ ਰਹਿਣ ਵਾਸਤੇ ਮਾਲਕ-ਪ੍ਰਭੂ (ਦੇ ਚਰਨਾਂ ਵਿਚ) ਉਸ ਦੀ ਸੁਰਤਿ ਜੁੜੀ ਰਹਿੰਦੀ ਹੈ ।੧।ਰਹਾਉ।ਅਨੇਕਾਂ ਹੀ ਵੈਰਾਗੀ ਵੈਰਾਗ ਦੀਆਂ ਗੱਲਾਂ ਕਰਦੇ ਹਨ, ਪਰ ਅਸਲ ਵੈਰਾਗ ਉਹ ਹੈ ਜੋ (ਪਰਮਾਤਮਾ ਦੇ ਬਿਰਹੋਂ-ਰੰਗ ਵਿਚ ਇਤਨਾ ਰੰਗਿਆ ਹੋਇਆ ਹੈ ਕਿ ਉਹ) ਖਸਮ-ਪ੍ਰਭੂ ਨੂੰ ਪਿਆਰਾ ਲੱਗਦਾ ਹੈ, ਉਹ ਗੁਰੂ ਦੇ ਸ਼ਬਦ ਦੀ ਰਾਹੀਂ ਆਪਣੇ ਹਿਰਦੇ ਵਿਚ (ਪਰਮਾਤਮਾ ਦੀ ਯਾਦ ਨੂੰ ਵਸਾਂਦਾ ਹੈ ਤੇ) ਸਦਾ ਪਰਮਾਤਮਾ ਦੇ ਡਰ-ਅਦਬ ਵਿਚ ਮਸਤ (ਰਹਿ ਕੇ) ਗੁਰੂ ਦੀ ਦੱਸੀ ਹੋਈ ਕਾਰ ਕਰਦਾ ਹੈ ਉਹ ਬੈਰਾਗੀ ਸਿਰਫ਼ ਪਰਮਾਤਮਾ ਨੂੰ ਚੇਤਦਾ ਹੈ (ਜਿਸ ਕਰਕੇ ਉਸ ਦਾ) ਮਨ (ਮਾਇਆ ਵਾਲੇ ਪਾਸੇ) ਨਹੀਂ ਡੋਲਦਾ, ਉਹ ਬੈਰਾਗੀ (ਮਾਇਆ ਵਲ) ਦੌੜਦੇ ਮਨ ਨੂੰ ਰੋਕ ਕੇ (ਪ੍ਰਭੂ-ਚਰਨਾਂ ਵਿਚ) ਜੋੜੀ ਰੱਖਦਾ ਹੈ ਅਡੋਲ ਅਵਸਥਾ ਵਿਚ ਮਸਤ ਉਹ ਬੈਰਾਗੀ ਸਦਾ (ਪ੍ਰਭੂ ਦੇ ਨਾਮ-) ਰੰਗ ਵਿਚ ਰੰਗਿਆ ਰਹਿੰਦਾ ਹੈ, ਤੇ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦਾ ਹੈ ।੨।ਹੇ ਭਾਈ! (ਜਿਸ ਮਨੁੱਖ ਦਾ) ਚੰਚਲ ਮਨ ਰਤਾ ਭਰ ਭੀ ਆਤਮਕ ਆਨੰਦ ਵਿਚ ਨਿਵਾਸ ਦੇਣ ਵਾਲੇ ਨਾਮ ਵਿਚ ਵੱਸਦਾ ਹੈ (ਉਹ ਮਨੁੱਖ ਅਸਲ ਬੈਰਾਗੀ ਹੈ, ਤੇ ਉਹ ਬੈਰਾਗੀ) ਆਤਮਕ ਆਨੰਦ (ਮਾਣਦਾ ਹੈ) । ਹੇ ਪ੍ਰਭੂ! ਤੂੰ ਆਪ (ਉਸ ਬੈਰਾਗੀ ਨੂੰ ਜੀਵਨ ਦੇ ਸਹੀ ਰਸਤੇ ਦੀ) ਸਮਝ ਦਿੱਤੀ ਹੈ, (ਜਿਸ ਦੀ ਬਰਕਤਿ ਨਾਲ ਉਸ ਦੀ ਤ੍ਰਿਸ਼ਨਾ-) ਅੱਗ ਬੁਝ ਗਈ ਹੈ, ਤੇ ਉਸ ਦੀ ਜੀਭ ਉਸ ਦੀਆਂ ਅੱਖਾਂ (ਆਦਿਕ) ਇੰਦ੍ਰੇ ਸਦਾ-ਥਿਰ (ਹਰਿ-ਨਾਮ) ਵਿਚ ਰੰਗੇ ਰਹਿੰਦੇ ਹਨ ।ਉਹ ਬੈਰਾਗੀ ਦੁਨੀਆ ਦੀਆਂ ਆਸਾਂ ਤੋਂ ਨਿਰਮੋਹ ਹੋ ਕੇ ਜੀਵਨ ਬਿਤੀਤ ਕਰਦਾ ਹੈ, ਉਹ (ਦੁਨੀਆ ਵਾਲੇ ਘਰ-ਘਾਟ ਦੀ ਅਪਣੱਤ ਛੱਡ ਕੇ) ਉਸ ਘਰ ਵਿਚ ਸੁਰਤਿ ਜੋੜੀ ਰੱਖਦਾ ਹੈ ਜੋ ਸਚ ਮੁਚ ਉਸ ਦਾ ਆਪਣਾ ਹੀ ਰਹੇਗਾ ਅਜੇਹੇ ਬੈਰਾਗੀ (ਗੁਰੂ-ਦਰ ਤੋਂ ਮਿਲੀ) ਨਾਮ-ਭਿੱਛਿਆ ਨਾਲ ਰੱਜੇ ਰਹਿੰਦੇ ਹਨ, ਸੰਤੋਖੀ ਰਹਿੰਦੇ ਹਨ, (ਕਿਉਂਕਿ ਉਹਨਾਂ ਨੂੰ ਗੁਰੂ ਨੇ) ਅਡੋਲ ਆਤਮਕ ਅਵਸਥਾ ਵਿਚ ਟਿਕਾ ਕੇ ਆਤਮਕ ਜੀਵਨ ਦੇਣ ਵਾਲਾ ਨਾਮ-ਰਸ ਪਿਲਾ ਦਿੱਤਾ ਹੈ ।੩।ਜਦ ਤਕ (ਮਨ ਵਿਚ) ਰਤਾ ਭਰ ਭੀ ਕੋਈ ਹੋਰ ਝਾਕ ਹੈ ਕਿਸੇ ਹੋਰ ਆਸਰੇ ਦੀ ਭਾਲ ਹੈ ਤਦ ਤਕ ਬਿਰਹੋਂ-ਅਵਸਥਾ ਪੈਦਾ ਨਹੀਂ ਹੋ ਸਕਦੀ ਪਰ ਹੇ ਪ੍ਰਭੂ! ਇਹ ਬਿਰਹੋਂ ਦੀ) ਦਾਤ ਦੇਣ ਵਾਲਾ ਤੂੰ ਇਕ ਆਪ ਹੀ ਹੈਂ, ਤੈਥੋਂ ਬਿਨਾ ਕੋਈ ਹੋਰ (ਇਹ ਦਾਤਿ) ਦੇਣ ਵਾਲਾ ਨਹੀਂ ਹੈ, ਤੇ ਇਹ ਸਾਰਾ ਜਗਤ ਤੇਰਾ ਆਪਣਾ ਹੀ (ਰਚਿਆ ਹੋਇਆ) ਹੈ ।ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਸਦਾ ਦੁੱਖ ਵਿਚ ਟਿਕੇ ਰਹਿੰਦੇ ਹਨ, ਜੇਹੜੇ ਬੰਦੇ ਗੁਰੂ ਦੀ ਸ਼ਰਨ ਪੈਂਦੇ ਹਨ, ਉਹਨਾਂ ਨੂੰ ਪ੍ਰਭੂ (ਨਾਮ ਦੀ ਦਾਤਿ ਦੇ ਕੇ) ਆਦਰ ਮਾਣ ਬਖ਼ਸ਼ਦਾ ਹੈ । ਉਸ ਬੇਅੰਤ ਅਪਹੁੰਚ ਤੇ ਅਗੋਚਰ ਪ੍ਰਭੂ ਦੀ ਕੀਮਤ (ਜੀਵਾਂ ਦੇ) ਬਿਆਨ ਕਰਨ ਨਾਲ ਨਹੀਂ ਦੱਸੀ ਜਾ ਸਕਦੀ (ਉਸਦੇ ਬਰਾਬਰ ਦਾ ਹੋਰ ਕੋਈ ਦੱਸਿਆ ਨਹੀਂ ਜਾ ਸਕਦਾ) ।੪।ਪਰਮਾਤਮਾ ਇਕ ਐਸੀ ਆਤਮਕ ਅਵਸਥਾ ਦਾ ਮਾਲਕ ਹੈ ਕਿ ਉਸ ਉਤੇ ਮਾਇਆ ਦੇ ਫੁਰਨੇ ਜ਼ੋਰ ਨਹੀਂ ਪਾ ਸਕਦੇ, ਉਹ ਤਿੰਨਾਂ ਹੀ ਭਵਨਾਂ ਦਾ ਮਾਲਕ ਹੈ, ਉਸ ਦਾ ਨਾਮ ਜੀਵਾਂ ਵਾਸਤੇ ਮਹਾਨ ਉੱਚਾ ਸ੍ਰੇਸ਼ਟ ਧਨ ਹੈ ਜਗਤ ਵਿਚ ਜਿਤਨੇ ਭੀ ਜੀਵ ਜਨਮ ਲੈਂਦੇ ਹਨ ਉਹਨਾਂ ਦੇ ਮੱਥੇ ਉਤੇ (ਉਹਨਾਂ ਦੇ ਕੀਤੇ ਕਰਮਾਂ ਦੇ ਸੰਸਕਾਰਾਂ ਅਨੁਸਾਰ ਪਰਮਾਤਮਾ ਦੀ ਰਜ਼ਾ ਵਿਚ ਹੀ) ਲੇਖ (ਲਿਖਿਆ ਜਾਂਦਾ ਹੈ, ਹਰੇਕ ਜੀਵ ਨੂੰ) ਆਪੋ ਆਪਣੇ ਸਿਰ ਉਤੇ ਲਿਖਿਆ ਲੇਖ ਸਹਿਣਾ ਪੈਂਦਾ ਹੈ ।ਪਰਮਾਤਮਾ ਆਪ ਹੀ (ਸਾਧਾਰਨ) ਕੰਮ ਤੇ ਚੰਗੇ ਕੰਮ (ਜੀਵਾਂ ਪਾਸੋਂ) ਕਰਾਂਦਾ ਹੈ, ਆਪ ਹੀ (ਜੀਵਾਂ ਦੇ ਹਿਰਦੇ ਵਿਚ ਆਪਣੀ) ਭਗਤੀ ਦ੍ਰਿੜ੍ਹ ਕਰਦਾ ਹੈ । ਅਪਹੁੰਚ ਪ੍ਰਭੂ ਆਪ ਹੀ (ਜੀਵਾਂ ਨੂੰ ਆਪਣੀ) ਡੂੰਘੀ ਸਾਂਝ ਬਖਸ਼ਦਾ ਹੈ (ਸੱਚਾ ਵੈਰਾਗੀ) ਪਰਮਾਤਮਾ ਦੇ ਡਰ-ਅਦਬ ਵਿਚ ਗਿੱਝ ਜਾਂਦਾ ਹੈ, ਉਸ ਦੇ ਮਨ ਵਿਚ ਤੇ ਮੂੰਹ ਵਿਚ (ਪਹਿਲਾਂ ਜੋ ਭੀ ਵਿਕਾਰਾਂ ਦੀ ਨਿੰਦਾ ਆਦਿਕ ਦੀ) ਮੈਲ (ਹੁੰਦੀ ਹੈ ਉਹ) ਦੂਰ ਹੋ ਜਾਂਦੀ ਹੈ ।੫।ਜਿਨ੍ਹਾਂ ਮਨੁੱਖ ਨੇ (ਪਰਮਾਤਮਾ ਦੇ ਨਾਮ ਦਾ ਰਸ) ਚੱਖਿਆ ਹੈ, (ਉਸ ਦਾ) ਸੁਆਦ ਉਹੀ ਜਾਣਦੇ ਹਨ (ਦੱਸ ਨਹੀਂ ਸਕਦੇ), ਜਿਵੇਂ ਗੁੰਗੇ ਮਨੁੱਖ ਦੀ ਖਾਧੀ ਮਿਠਿਆਈ (ਦਾ ਸੁਆਦ ਗੁੰਗਾ ਆਪ ਹੀ ਜਾਣਦਾ ਹੈ, ਕਿਸੇ ਨੂੰ ਦੱਸ ਨਹੀਂ ਸਕਦਾ) ਹੇ ਭਾਈ! ਨਾਮ-ਰਸ ਹੈ ਹੀ ਅਕੱਥ, ਬਿਆਨ ਕੀਤਾ ਹੀ ਨਹੀਂ ਜਾ ਸਕਦਾ । (ਮੈਂ ਤਾਂ ਸਦਾ ਇਹੀ ਤਾਂਘ ਰੱਖਦਾ ਹਾਂ ਕਿ) ਮੈਂ ਉਸ ਮਾਲਕ-ਪ੍ਰਭੂ ਦੀ ਰਜ਼ਾ ਵਿਚ ਤੁਰਾਂ (ਪਰ ਰਜ਼ਾ ਵਿਚ ਤੁਰਨ ਦੀ) ਸੂਝ ਭੀ ਤਦੋਂ ਹੀ ਆਉਂਦੀ ਹੈ ਜੇ ਗੁਰੂ ਉਸ ਦਾਤਾਰ-ਪ੍ਰਭੂ ਨਾਲ ਮਿਲਾ ਦੇਵੇ । ਜੇਹੜਾ ਬੰਦਾ ਗੁਰੂ ਦੀ ਸ਼ਰਨ ਨਹੀਂ ਪਿਆ, ਉਸ ਨੂੰ ਇਹ ਸਮਝ ਰਤਾ ਭੀ ਨਹੀਂ ਆਉਂਦੀ ਹੇ ਭਾਈ! ਕੋਈ ਆਦਮੀ ਆਪਣੀ ਸਿਆਣਪ ਦਾ ਮਾਣ ਨਹੀਂ ਕਰ ਸਕਦਾ, ਜਿਵੇਂ ਜਿਵੇਂ ਪਰਮਾਤਮਾ ਸਾਨੂੰ ਜੀਵਾਂ ਨੂੰ (ਜੀਵਨ-ਰਾਹ ਉਤੇ) ਤੋਰਦਾ ਹੈ ਤਿਵੇਂ ਤਿਵੇਂ ਹੀ ਅਸੀ ਤੁਰਦੇ ਹਾਂ ।੬।ਹੇ ਅਪਾਰ ਪ੍ਰਭੂ! ਅਨੇਕਾਂ ਜੀਵ ਭਟਕਣਾ ਵਿਚ (ਪਾ ਕੇ) ਕੁਰਾਹੇ ਪਾਏ ਹੋਏ ਹਨ, ਅਨੇਕਾਂ ਜੀਵ ਤੇਰੀ ਭਗਤੀ (ਦੇ ਰੰਗ) ਵਿਚ ਰੰਗੇ ਹੋਏ ਹਨ—ਇਹ (ਸਭ) ਤੇਰਾ ਖੇਲ (ਰਚਿਆ ਹੋਇਆ) ਹੈ ਜਿਸ ਪਾਸੇ ਤੂੰ ਜੀਵਾਂ ਨੂੰ ਲਾਇਆ ਹੋਇਆ ਹੈ ਉਹੋ ਜਿਹਾ ਫਲ ਜੀਵ ਭੋਗ ਰਹੇ ਹਨ । ਤੂੰ (ਸਭ ਜੀਵਾਂ ਨੂੰ) ਆਪਣੇ ਹੁਕਮ ਵਿਚ ਚਲਾਣ ਦੇ ਸਮਰੱਥ ਹੈਂ । ਮੇਰੇ ਪਾਸ) ਜੇ ਕੋਈ ਚੀਜ਼ ਮੇਰੀ ਆਪਣੀ ਹੋਵੇ ਤਾਂ (ਮੈਂ ਇਹ ਆਖਣ ਦਾ ਫ਼ਖਰ ਕਰ ਸਕਾਂ ਕਿ) ਮੈਂ ਤੇਰੀ ਸੇਵਾ ਕਰ ਰਿਹਾ ਹਾਂ, ਪਰ ਮੇਰੀ ਇਹ ਜਿੰਦ ਤੇਰੀ ਹੀ ਦਿੱਤੀ ਹੋਈ ਹੈ ਤੇ ਮੇਰਾ ਸਰੀਰ ਭੀ ਤੇਰਾ ਹੀ ਦਿੱਤਾ ਹੋਇਆ ਹੈ ਜੇ ਗੁਰੂ ਮਿਲ ਪਏ ਤਾਂ ਉਹ ਕਿਰਪਾ ਕਰਦਾ ਹੈ ਤੇ ਆਤਮਕ ਜੀਵਨ ਦੇਣ ਵਾਲਾ ਤੇਰਾ ਨਾਮ ਮੈਨੂੰ (ਜ਼ਿੰਦਗੀ ਦਾ) ਆਸਰਾ ਦੇਂਦਾ ਹੈ ।੭।ਹੇ ਨਾਨਕ! ਜੋ ਮਨੁੱਖ ਸਦਾ ਉੱਚੇ ਆਤਮਕ ਮੰਡਲ ਵਿਚ ਵੱਸਦਾ ਹੈ (ਸੁਰਤਿ ਟਿਕਾਈ ਰੱਖਦਾ ਹੈ) ਉਸ ਦੇ ਅੰਦਰ ਆਤਮਕ ਗੁਣ ਪਰਗਟ ਹੁੰਦੇ ਹਨ, ਆਤਮਕ ਗੁਣਾਂ ਨਾਲ ਉਹ ਡੂੰਘੀ ਸਾਂਝ ਪਾਈ ਰੱਖਦਾ ਹੈ, ਆਤਮਕ ਗੁਣਾਂ ਵਿਚ ਹੀ ਉਸ ਦੀ ਸੁਰਤਿ ਜੁੜੀ ਰਹਿੰਦੀ ਹੈ (ਉਹੀ ਮਨੁੱਖ ਪੂਰਨ ਤਿਆਗੀ ਹੈ) । ਉਸ ਦੇ ਮਨ ਨੂੰ ਪਰਮਾਤਮਾ ਦਾ ਨਾਮ ਪਿਆਰਾ ਲੱਗਦਾ ਹੈ, ਉਹ (ਆਪ ਨਾਮ) ਸਿਮਰਦਾ ਹੈ (ਹੋਰਨਾਂ ਨੂੰ ਸਿਮਰਨ ਲਈ) ਪ੍ਰੇਰਦਾ ਹੈ । ਉਹ ਸਦਾ ਜਗਤ-ਮੂਲ ਪ੍ਰਭੂ ਦੀ ਹੀ ਸਿਫ਼ਤਿ-ਸਾਲਾਹ ਕਰਦਾ ਹੈ ਗੁਰੂ ਪੀਰ ਦੇ ਸ਼ਬਦ ਨੂੰ (ਹਿਰਦੇ ਵਿਚ ਟਿਕਾ ਕੇ) ਉਹ ਡੂੰਘੇ ਜਿਗਰੇ ਵਾਲਾ ਬਣ ਜਾਂਦਾ ਹੈ । ਪਰ ਗੁਰ-ਸ਼ਬਦ ਤੋਂ ਖੁੰਝ ਕੇ ਜਗਤ (ਮਾਇਆ ਦੇ ਮੋਹ ਵਿਚ) ਕਮਲਾ (ਹੋਇਆ ਫਿਰਦਾ) ਹੈ । ਉਹ ਪੂਰਨ ਤਿਆਗੀ ਮਨੁੱਖ ਅਡੋਲ ਆਤਮਕ ਅਵਸਥਾ ਵਿਚ ਟਿਕ ਕੇ ਚੰਗੇ ਭਾਗਾਂ ਵਾਲਾ ਬਣ ਜਾਂਦਾ ਹੈ, ਉਸ ਦਾ ਮਨ ਸਦਾ-ਥਿਰ ਰਹਿਣ ਵਾਲੇ ਪ੍ਰਭੂ (ਦੀ ਯਾਦ ਨੂੰ ਹੀ ਆਪਣਾ ਜੀਵਨ-ਨਿਸ਼ਾਨਾ) ਮੰਨਦਾ ਹੈ ।੮।੧।

Meaning in Hindi:

मैं परमात्मा के बिना किसी और आसरे की तलाश में नहीं पड़ता।मैं प्रभू के बिना किसी और को नहीं पूजता।मैं कहीं समाधियों।शमशानों में भी नहीं जाता।माया की तृष्णा में फंस के मैं (परमात्मा के दर के बिना) किसी और घर में नहीं जाता।मेरी मायावी तृष्णा परमात्मा के नाम ने मिटा दी है।गुरू ने मुझे मेरे हृदय में ही परमात्मा का निवास-स्थान दिखा दिया है।और अडोल अवस्था में रंगे हुए मेरे मन को वह सहज-अवस्था अच्छी लग रही है।हे मेरे सांई ! (ये सब तेरी ही मेहर है) तू खुद ही (मेरे दिल की) जानने वाला है; खुद ही पहचानने वाला है।तू खुद ही मुझे (अच्छी) मति देता है (जिस कारण तेरा दर छोड़ के किसी और तरफ नहीं भटकता)। 1।हे मेरी माँ ! मेरा मन गुरू के शबद में भेदा गया है (परोया गया है।शबद की बरकति से मेरे अंदर परमात्मा से विछुड़ने का अहिसास पैदा हो गया है)।वही मनुष्य (दरअसल में) त्यागी है जिसका मन परमात्मा के बिरह-रंग में रंगा गया है।उस (वैरागी) के अंदर प्रभू की ज्योति जग पड़ती है।वह एक-रस सिफत सालाह की बाणी में (मस्त) रहता है।सदा कायम रहने वाले मालिक प्रभू (के चरणों में) उसकी सुरति जुड़ी रहती है। 1।रहाउ।अनेकों ही वैरागी वैराग की बातें करते हैं।पर असल वैरागी वह है जो (परमात्मा के विरह-रंग में इतना रंगा हुआ है कि वह ) पति-प्रभू को प्यारा लगने लगता है।वह गुरू के शबद के द्वारा अपने दिल में (परमात्मा की याद को बसाता है और) सदा परमात्मा के भय-अदब में मस्त (रह के) गुरू के द्वारा बताए हुए कार्य करता है।वह बैरागी सिर्फ परमात्मा को याद करता है (जिस कारण उसका) मन (माया की ओर) डोलता नहीं।वह बैरागी (माया की तरफ) भागते मन को रोक के (प्रभू चरणों में) रोके रखता है।अडोल अवस्था में मस्त वह वैरागी सदा (प्रभू के नाम-) रंग में रंगा रहता है।और सदा-स्थिर प्रभू की सिफत सालाह करता है। 2।हे भाई ! (जिस मनुष्य का) चंचल मन रक्ती भर भी आत्मिक आनंद में निवास देने वाले नाम में बसता है (वह मनुष्य असल बैरागी है।और वह बैरागी) आत्मिक आनंद लेता है।हे प्रभू ! तूने स्वयं (उस वैरागी को जीवन के सही रास्ते की) समझ दी है।(जिसकी बरकति से उसकी तृष्णा-) अग्नि बुझ गई है।और उसकी जीभ उसकी आँखें (आदि) इन्द्रियां सदा-स्थिर (हरी-नाम) में रंगे रहते हैं।वह बैरागी दुनिया की आशाओं से निर्मोह हो के जीवन व्यतीत करता है।वह (दुनियावी घर-धाट के अपनत्व को त्याग के) उस घर में सुरति जोड़े रखता है जो सच-मुच उसका अपना ही रहेगा।ऐसे बैरागी (गुरू-दर से मिली) नाम-भिक्षा से अघाए रहते हैं।तृप्त रहते हैं।संतुष्ट रहते हैं (क्योंकि उनको गुरू ने) अडोल आत्मिक अवस्था में टिका के आत्मिक जीवन देने वाला नाम-रस पिला दिया है। 3।जब तक (मन में) रक्ती भर भी कोई और झाक है किसी और आसरे की तलाश है तब तक विरह अवस्था पैदा नहीं हो सकती।(पर हे प्रभू ! ये विरह की) दाति देने वाला एक तू खुद ही है।तेरे बिना कोई और (ये दाति) देने वाला नहीं है।और ये सारा जगत तेरा अपना ही (रचा हुआ) है।अपने मन के पीछे चलने वाले मनुष्य सदा दुख में टिके रहते हैं।जो लोग गुरू की शरण पड़ते हैं उनको प्रभू (नाम की दाति दे के) आदर-सम्मान बख्शता है।उस बेअंत अपहुँच और अगोचर प्रभू की कीमत (जीवों के) बयान करने से नहीं बताई जा सकती (उसके बराबर का और कोई कहा नहीं जा सकता)। 4।परमात्मा एक ऐसी आत्मिक अवस्था का मालिक है कि उस पर माया के फुरने असर नहीं डाल सकते।वह तीनों ही भवनों का मालिक है।उसका नाम जीवों के लिए महान ऊँचा श्रेष्ठ धन है।जगत में जितने भी जीव जन्म लेते हैं उनके माथे पर (उनके किए कर्मों के संस्कारों के अनुसार परमात्मा की रज़ा में ही) लेख (लिखा जाता है।हरेक जीव को) अपने-अपने सिर पर लिखा लेख सहना पड़ता है।परमात्मा स्वयं ही (साधारण) काम और अच्छे काम (जीवों से) करवाता है।खुद ही (जीवों के हृदय में अपनी) भक्ति दृढ़ करता है।अपहुँच प्रभू खुद ही (जीवों को अपनी) गहरी सांझ बख्शता है।(सच्चा वैरागी) परमात्मा के डर-अदब में रच जाता है।उसके मन में और मुँह में (पहले जो भी विकारों की निंदा आदि की) मैल (होती है वह) दूर हो जाती है। 5।जिन मनुष्यों ने (परमात्मा के नाम का रस) चखा है।(उसका) स्वाद वही जानते हैं (बता नहीं सकते)।जैसे गूंगे मनुष्य की खाई हुई मिठाई (का स्वाद गूंगा खुद ही जानता हे।किसी को बता नहीं सकता)।हे भाई ! नाम-रस है ही अकथ।बयान किया नहीं जा सकता।(मैं तो सदा यही तमन्ना रखता हूँ कि) मैं उस मालिक प्रभू की रजा में चलूँ।(पर रजा में चलने की) सूझ भी तब ही आती है जब गुरू उस दातार प्रभू से मिला दे।जो आदमी गुरू की शरण नहीं पड़ा।उसे ये समझ बिल्कुल भी नहीं आती।हे भाई ! कोई आदमी अपनी समझदारी पर गुमान नहीं कर सकता।जैसे-जैसे परमात्मा हम जीवों को (जीवन-राह पर) चलाता है वैसे वैसे ही हम चलते हैं। 6।हे अपार प्रभू ! अनेकों जीव भटकना में (डाल के तूने) कुमार्ग पर डाले हुए हैं।अनेकों जीव तेरी भक्ति (के रंग) में रंगे हुए हैं– ये (सब) खेल तेरा (रचा हुआ) है।जिस तरफ तूने जीवों को लगाया हुआ है वैसा ही फल जीव भोग रहे हैं।तू (सब जीवों को) अपने हुकम में चलाने के समर्थ है।(मेरे पास) अगर कोई चीज मेरी अपनी हो तो (मैं ये कहने का फख़र कर सकूँ कि) मैं तेरी सेवा कर रहा हूँ।पर मेरा ये जीवन भी तो तेरा ही दिया हुआ है और मेरा शरीर भी तेरी ही दाति है।अगर गुरू मिल जाए तो वह कृपा करता है और आत्मिक जीवन देने वाला तेरा नाम मुझे (जिंदगी का) आसरा देता है। 7।हे नानक ! जो मनुष्य सदा ऊँचे आत्मिक मण्डल में बसता है (सुरति टिकाए रखता है) उसके अंदर आत्मिक गुण प्रकट होते हैं।आत्मिक गुणों से वह गहरी सांझ डाले रखता है।आत्मिक गुणों में उसकी सुरति जुड़ी रहती है (वही मनुष्य पूरन त्यागी है)।उसके मन को परमात्मा का नाम प्यारा लगता है।वह (खुद नाम) सिमरता है (औरों को सिमरने के लिए) प्रेरित करता है।वह सदा जगत-मूल प्रभू की ही सिफत सालाह करता है।गुरू पीर के शबद को (हृदय में टिका के) वह गहरे जिगरे वाला बन जाता है।पर गुरू शबद से टूट के जगत (माया के मोह में) कमला (हुआ फिरता) है।वह पूर्ण त्यागी मनुष्य अडोल आत्मिक अवस्था में टिक के अच्छे भाग्य वाला बन जाता है।उसका मन सदा-स्थिर रहने वाले प्रभू (की याद को अपना जीवन-निशाना) मानता है। 8। 1।

Meaning in English:

Sorat’h, First Mehla, First House, Ashtpadheeyaa, Chau-Thukay:One Universal Creator God. By The Grace Of The True Guru:I am not torn by duality, because I do not worship any other than the Lord; I do not visit tombs or crematoriums.I do not enter the houses of strangers, engrossed in desire. The Naam, the Name of the Lord, has satisfied my desires.Deep within my heart, the Guru has shown me the home of my being, and my mind is imbued with peace and poise, O Siblings of Destiny.You Yourself are all-knowing, and You Yourself are all-seeing; You alone bestow intelligence, O Lord. ||1||My mind is detached, imbued with detachment; the Word of the Shabad has pierced my mind, O my mother.God’s Light shines continually within the nucleus of my deepest self; I am lovingly attached to the Bani, the Word of the True Lord Master. ||Pause||Countless detached renunciates talk of detachment and renunciation, but he alone is a true renunciate, who is pleasing to the Lord Master.The Word of the Shabad is ever in his heart; he is absorbed in the Fear of God, and he works to serve the Guru.He remembers the One Lord, his mind does not waver, and he restrains its wanderings.He is intoxicated with celestial bliss, and is ever imbued with the Lord’s Love; he sings the Glorious Praises of the True Lord. ||2||The mind is like the wind, but if it comes to rest in peace, even for an instant, then he shall abide in the peace of the Name, O Siblings of Destiny.His tongue, eyes and ears are imbued with Truth; O Lord, You quench the fires of desire.In hope, the renunciate remains free of hopes; in the home of his own inner self, he is absorbed in the trance of deep meditation.He remains content, satisfied with the charity of the Naam; he drinks in the Ambrosial Amrit with ease. ||3||There is no renunciation in duality, as long as there is even a particle of duality.The whole world is Yours, Lord; You alone are the Giver. There is not any other, O Siblings of Destiny.The self-willed manmukh dwells in misery forever, while the Lord bestows greatness upon the Gurmukh.God is infinite, endless, inaccessible and unfathomable; His worth cannot be described. ||4||The consciousness in deep Samaadhi, the Supreme Being, the Lord of the three worlds – these are Your Names, Lord.The creatures born into this world have their destiny inscribed upon their foreheads; they experience according to their destinies.The Lord Himself causes them to do good and bad deeds; He Himself makes them steadfast in devotional worship.The filth of their mind and mouth is washed off when they live in the Fear of God; the inaccessible Lord Himself blesses them with spiritual wisdom. ||5||Only those who taste it know its sweet taste, like the mute, who eats the candy, and only smiles.How can I describe the indescribable, O Siblings of Destiny? I shall follow His Will forever.If one meets with the Guru, the Generous Giver, then he understands; those who have no Guru cannot understand this.As the Lord causes us to act, so do we act, O Siblings of Destiny. What other clever tricks can anyone try? ||6||Some are deluded by doubt, while others are imbued with devotional worship; Your play is infinite and endless.As You engage them, they receive the fruits of their rewards; You alone are the One who issues Your Commands.I would serve You, if anything were my own; my soul and body are Yours.One who meets with the True Guru, by His Grace, takes the Support of the Ambrosial Naam. ||7||He dwells in the heavenly realms, and his virtues radiantly shine forth; meditation and spiritual wisdom are found in virtue.The Naam is pleasing to his mind; he speaks it, and causes others to speak it as well. He speaks the essential essence of wisdom.The Word of the Shabad is his Guru and spiritual teacher, profound and unfathomable; without the Shabad, the world is insane.He is a perfect renunciate, naturally at ease, O Nanak, whose mind is pleased with the True Lord. ||8||1||

Meaning in Spanish:

Sorath, Mejl Guru Nanak, Primer Canal Divino, Ashtapadis, Chau-Tukas.Un Dios Creador del Universo, por la Gracia del Verdadero GuruNo estoy afectado por la dualidad y no alabo más que a mi Señor. No visito ni las tumbas ni los crematorios, no soy engañado por el deseo; mi desesperación la calmo a través del Nombre del Señor. El Guru me ha enseñado el Verdadero Ser en mi mente y mi mente está imbuida en el Equilibrio. Eres mi Todo Conocedor, mi Todo Consciente Señor, oh Dios, y la Verdadera Sabiduría es aquélla que me enseñas Tú. (1)Mi mente desapegada está llena de Compasión, atravesada por la flecha de la Palabra del Shabd. A través de la Palabra del Shabd estoy entonado en mi Verdadero Señor y en mí se ilumina la Luz de Dios. (Pausa)Millones son los Vairaguis que proclaman su fe en el desapego, pero sólo es desapegado aquél que Dios ama, aquél que enaltece la Palabra del Shabd en su corazón. Imbuido en la Reverencia de Dios camina en el Sendero del Guru, alaba al Uno sólo, su mente no vacila y embebido en la Paz canta la Alabanza del Verdadero Señor, siempre despierto a Su Amor. (2)Si la mente dispersa descansa en Paz sólo por un momento, a través del Nombre del Señor, entra en Éxtasis. Los labios, los ojos y los oídos se llenan con la Verdad, y a través de la Gracia de Dios, la ansiedad de la mente es calmada.Entonces el Vairagui puede estar sin deseos con su mente sentada en su propio seno. Pide la caridad del Contentamiento y en Paz bebe del Néctar del Señor de forma espontánea. (3)En la dualidad, mientras aun exista un poco de apego al otro, no puede haber desapego.Oh Señor, el mundo entero Te pertenece; eres nuestro Único Dios Benévolo y no hay nadie más que Tú. Los Manmukjs sufren siempre; los Gurmukjs los bendices con Gloria.Eres nuestro Señor Infinito, Insondable, e Inefable; no podemos apreciar Tu Valor. (4)Estás sentado en un Trance Infinito; eres el Objeto Supremo de nuestras vidas, el Maestro de las tres Gunas, el Nombre. Tus criaturas pasan de vida en vida, y así como recorren su Destino, así es su experiencia. Eres la Causa de todas nuestras acciones; por Tu Bendición Te enaltecemos en nuestra mente. Viviendo en ese Temor Reverencial a Dios, el cochambre de la mente y boca es lavado y el Mismo Señor Inaccesible nos bendice con la Infinita Sabiduría Espiritual. (5) Sólo aquéllos que prueban Tu Sabor lo conocen, pero se quedan sin poder describir la delicia, así como el mudo cuando come dulces, y sólo sonríe. ¿Cómo entonces puedo recitar lo Inefable? Oh Hermanos del Destino, voy a vivir en Su Voluntad para siempre. Cuando el Guru Benévolo nos bendice, nos volvemos sabios, pero quien se encuentra sin el Guru no tiene mente para nada. Oh Señor, actuamos en Tu Voluntad; uno no puede ponerse de astuto Contigo. (6)Algunos son engañados por la duda; otros están imbuidos en Tu Alabanza. Tu Obra es un Misterio Infinito; así como nos has unido a Ti, así hemos cosechado el fruto, pues Tu Decreto prevalece en todo. Yo Te serviría si tuviera algo propio que ofrecerte, pero este cuerpo y esta Alma son Tuyos. (7)Ahora habito en el cielo de mi mente y Tus Virtudes iluminan mi ser, las cuáles han venido a ser mi Sabiduría y mi meditación. Mi mente ama Tu Nombre; Lo recita, y así inspiro a otros a que lo hagan también. Ahora recito la Quintaesencia de Ti, mi Señor; la Palabra del Shabd es ahora mi Guru, Profunda y sin Vacilación. Sin la Palabra del Shabd todos andan en la locura. Dice Nanak, el perfecto Vairagui es aquél cuya mente descansa en la Verdad de manera espontánea. (8‑1)

ਵਾਹਿਗੁਰੂ ਜੀ ਕਾ ਖਾਲਸਾ ||
ਵਾਹਿਗੁਰੂ ਜੀ ਕੀ ਫਤਹਿ ||

Mukhwak Katha

Feel free to join our offical social media groups to receive daily hukamanma's notifications.

Source: SikhiToTheMax, SGPC.net

Leave a Reply

Your email address will not be published. Required fields are marked *