Today’s Amritvela Hukamnama Darbar Sahib – 5 December 2023
ਰਾਗੁ ਸੂਹੀ ਮਹਲਾ ੩ ਘਰੁ ੧ ਅਸਟਪਦੀਆ
ੴ ਸਤਿਗੁਰ ਪ੍ਰਸਾਦਿ ॥
ਨਾਮੈ ਹੀ ਤੇ ਸਭੁ ਕਿਛੁ ਹੋਆ ਬਿਨੁ ਸਤਿਗੁਰ ਨਾਮੁ ਨ ਜਾਪੈ ॥ ਗੁਰ ਕਾ ਸਬਦੁ ਮਹਾ ਰਸੁ ਮੀਠਾ ਬਿਨੁ ਚਾਖੇ ਸਾਦੁ ਨ ਜਾਪੈ ॥ ਕਉਡੀ ਬਦਲੈ ਜਨਮੁ ਗਵਾਇਆ ਚੀਨਸਿ ਨਾਹੀ ਆਪੈ ॥ ਗੁਰਮੁਖਿ ਹੋਵੈ ਤਾ ਏਕੋ ਜਾਣੈ ਹਉਮੈ ਦੁਖੁ ਨ ਸੰਤਾਪੈ ॥੧॥ ਬਲਿਹਾਰੀ ਗੁਰ ਅਪਣੇ ਵਿਟਹੁ ਜਿਨਿ ਸਾਚੇ ਸਿਉ ਲਿਵ ਲਾਈ ॥ ਸਬਦੁ ਚੀਨਿੑ ਆਤਮੁ ਪਰਗਾਸਿਆ ਸਹਜੇ ਰਹਿਆ ਸਮਾਈ ॥੧॥ ਰਹਾਉ ॥ ਗੁਰਮੁਖਿ ਗਾਵੈ ਗੁਰਮੁਖਿ ਬੂਝੈ ਗੁਰਮੁਖਿ ਸਬਦੁ ਬੀਚਾਰੇ ॥ ਜੀਉ ਪਿੰਡੁ ਸਭੁ ਗੁਰ ਤੇ ਉਪਜੈ ਗੁਰਮੁਖਿ ਕਾਰਜ ਸਵਾਰੇ ॥ ਮਨਮੁਖਿ ਅੰਧਾ ਅੰਧੁ ਕਮਾਵੈ ਬਿਖੁ ਖਟੇ ਸੰਸਾਰੇ ॥ ਮਾਇਆ ਮੋਹਿ ਸਦਾ ਦੁਖੁ ਪਾਏ ਬਿਨੁ ਗੁਰ ਅਤਿ ਪਿਆਰੇ ॥੨॥ ਸੋਈ ਸੇਵਕੁ ਜੇ ਸਤਿਗੁਰ ਸੇਵੇ ਚਾਲੈ ਸਤਿਗੁਰ ਭਾਏ ॥ ਸਾਚਾ ਸਬਦੁ ਸਿਫਤਿ ਹੈ ਸਾਚੀ ਸਾਚਾ ਮੰਨਿ ਵਸਾਏ ॥ ਸਚੀ ਬਾਣੀ ਗੁਰਮੁਖਿ ਆਖੈ ਹਉਮੈ ਵਿਚਹੁ ਜਾਏ ॥ ਆਪੇ ਦਾਤਾ ਕਰਮੁ ਹੈ ਸਾਚਾ ਸਾਚਾ ਸਬਦੁ ਸੁਣਾਏ ॥੩॥ ਗੁਰਮੁਖਿ ਘਾਲੇ ਗੁਰਮੁਖਿ ਖਟੇ ਗੁਰਮੁਖਿ ਨਾਮੁ ਜਪਾਏ ॥ ਸਦਾ ਅਲਿਪਤੁ ਸਾਚੈ ਰੰਗਿ ਰਾਤਾ ਗੁਰ ਕੈ ਸਹਜਿ ਸੁਭਾਏ ॥ ਮਨਮੁਖੁ ਸਦ ਹੀ ਕੂੜੋ ਬੋਲੈ ਬਿਖੁ ਬੀਜੈ ਬਿਖੁ ਖਾਏ ॥ ਜਮਕਾਲਿ ਬਾਧਾ ਤ੍ਰਿਸਨਾ ਦਾਧਾ ਬਿਨੁ ਗੁਰ ਕਵਣੁ ਛਡਾਏ ॥੪॥ ਸਚਾ ਤੀਰਥੁ ਜਿਤੁ ਸਤ ਸਰਿ ਨਾਵਣੁ ਗੁਰਮੁਖਿ ਆਪਿ ਬੁਝਾਏ ॥ ਅਠਸਠਿ ਤੀਰਥ ਗੁਰ ਸਬਦਿ ਦਿਖਾਏ ਤਿਤੁ ਨਾਤੈ ਮਲੁ ਜਾਏ ॥ ਸਚਾ ਸਬਦੁ ਸਚਾ ਹੈ ਨਿਰਮਲੁ ਨਾ ਮਲੁ ਲਗੈ ਨ ਲਾਏ ॥ ਸਚੀ ਸਿਫਤਿ ਸਚੀ ਸਾਲਾਹ ਪੂਰੇ ਗੁਰ ਤੇ ਪਾਏ ॥੫॥ ਤਨੁ ਮਨੁ ਸਭੁ ਕਿਛੁ ਹਰਿ ਤਿਸੁ ਕੇਰਾ ਦੁਰਮਤਿ ਕਹਣੁ ਨ ਜਾਏ ॥ ਹੁਕਮੁ ਹੋਵੈ ਤਾ ਨਿਰਮਲੁ ਹੋਵੈ ਹਉਮੈ ਵਿਚਹੁ ਜਾਏ ॥ ਗੁਰ ਕੀ ਸਾਖੀ ਸਹਜੇ ਚਾਖੀ ਤ੍ਰਿਸਨਾ ਅਗਨਿ ਬੁਝਾਏ ॥ ਗੁਰ ਕੈ ਸਬਦਿ ਰਾਤਾ ਸਹਜੇ ਮਾਤਾ ਸਹਜੇ ਰਹਿਆ ਸਮਾਏ ॥੬॥ ਹਰਿ ਕਾ ਨਾਮੁ ਸਤਿ ਕਰਿ ਜਾਣੈ ਗੁਰ ਕੈ ਭਾਇ ਪਿਆਰੇ ॥ ਸਚੀ ਵਡਿਆਈ ਗੁਰ ਤੇ ਪਾਈ ਸਚੈ ਨਾਇ ਪਿਆਰੇ ॥ ਏਕੋ ਸਚਾ ਸਭ ਮਹਿ ਵਰਤੈ ਵਿਰਲਾ ਕੋ ਵੀਚਾਰੇ ॥ ਆਪੇ ਮੇਲਿ ਲਏ ਤਾ ਬਖਸੇ ਸਚੀ ਭਗਤਿ ਸਵਾਰੇ ॥੭॥ ਸਭੋ ਸਚੁ ਸਚੁ ਸਚੁ ਵਰਤੈ ਗੁਰਮੁਖਿ ਕੋਈ ਜਾਣੈ ॥ ਜੰਮਣ ਮਰਣਾ ਹੁਕਮੋ ਵਰਤੈ ਗੁਰਮੁਖਿ ਆਪੁ ਪਛਾਣੈ ॥ ਨਾਮੁ ਧਿਆਏ ਤਾ ਸਤਿਗੁਰੁ ਭਾਏ ਜੋ ਇਛੈ ਸੋ ਫਲੁ ਪਾਏ ॥ ਨਾਨਕ ਤਿਸ ਦਾ ਸਭੁ ਕਿਛੁ ਹੋਵੈ ਜਿ ਵਿਚਹੁ ਆਪੁ ਗਵਾਏ ॥੮॥੧॥
Meaning in Punjabi:
ਹੇ ਭਾਈ! ਪਰਮਾਤਮਾ ਦੇ ਨਾਮ ਤੋਂ ਸਭ ਕੁਝ (ਸਾਰਾ ਰੌਸ਼ਨ ਆਤਮਕ ਜੀਵਨ) ਹੁੰਦਾ ਹੈ, ਪਰ ਗੁਰੂ ਦੀ ਸਰਨ ਪੈਣ ਤੋਂ ਬਿਨਾ ਨਾਮ ਦੀ ਕਦਰ ਨਹੀਂ ਪੈਂਦੀ । ਗੁਰੂ ਦਾ ਸ਼ਬਦ ਵੱਡੇ ਰਸ ਵਾਲਾ ਹੈ ਮਿੱਠਾ ਹੈ, ਜਿਤਨਾ ਚਿਰ ਇਸ ਨੂੰ ਚੱਖਿਆ ਨਾਹ ਜਾਏ, ਸੁਆਦ ਦਾ ਪਤਾ ਨਹੀਂ ਲੱਗ ਸਕਦਾ । ਜੇਹੜਾ ਮਨੁੱਖ (ਗੁਰੂ ਦੇ ਸ਼ਬਦ ਦੀ ਰਾਹੀਂ) ਆਪਣੇ ਆਤਮਕ ਜੀਵਨ ਨੂੰ ਪਛਾਣਦਾ ਨਹੀਂ, ਉਹ ਆਪਣੇ ਮਨੁੱਖਾ ਜਨਮ ਨੂੰ ਕੌਡੀ ਦੇ ਵੱਟੇ (ਵਿਅਰਥ ਹੀ) ਗਵਾ ਲੈਂਦਾ ਹੈ । ਜਦੋਂ ਮਨੁੱਖ ਗੁਰੂ ਦੇ ਦੱਸੇ ਰਾਹ ਉਤੇ ਤੁਰਦਾ ਹੈ, ਤਦੋਂ ਇਕ ਪਰਮਾਤਮਾ ਨਾਲ ਡੂੰਘੀ ਸਾਂਝ ਪਾਂਦਾ ਹੈ, ਤੇ, ਉਸ ਨੂੰ ਹਉਮੈ ਦਾ ਦੁੱਖ ਨਹੀਂ ਸਤਾ ਸਕਦਾ ।੧।ਹੇ ਭਾਈ! ਮੈਂ ਆਪਣੇ ਗੁਰੂ ਤੋਂ ਸਦਕੇ ਜਾਂਦਾ ਹਾਂ, ਜਿਸ ਨੇ (ਸਰਨ ਆਏ ਮਨੁੱਖ ਦੀ) ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਨਾਲ ਪ੍ਰੀਤਿ ਜੋੜ ਦਿੱਤੀ (ਭਾਵ, ਜੋੜ ਦੇਂਦਾ ਹੈ) । ਗੁਰੂ ਦੇ ਸ਼ਬਦ ਨਾਲ ਸਾਂਝ ਪਾ ਕੇ ਮਨੁੱਖ ਦਾ ਆਤਮਕ ਜੀਵਨ ਚਮਕ ਪੈਂਦਾ ਹੈ, ਮਨੁੱਖ ਆਤਮਕ ਅਡੋਲਤਾ ਵਿਚ ਲੀਨ ਰਹਿੰਦਾ ਹੈ ।੧।ਰਹਾਉ।ਹੇ ਭਾਈ! ਗੁਰੂ ਦੀ ਸਰਨ ਪੈਣ ਵਾਲਾ ਮਨੁੱਖ ਗੁਰੂ ਦੇ ਸ਼ਬਦ ਨੂੰ ਗਾਂਦਾ ਰਹਿੰਦਾ ਹੈ, ਗੁਰੂ ਦੇ ਸ਼ਬਦ ਨੂੰ ਸਮਝਦਾ ਹੈ, ਗੁਰੂ ਦੇ ਸ਼ਬਦ ਨੂੰ ਵਿਚਾਰਦਾ ਹੈ । ਉਸ ਮਨੁੱਖ ਦੀ ਜਿੰਦ ਉਸ ਦਾ ਸਰੀਰ ਗੁਰੂ ਦੀ ਬਰਕਤਿ ਨਾਲ ਨਵਾਂ ਆਤਮਕ ਜਨਮ ਲੈਂਦਾ ਹੈ, ਗੁਰੂ ਦੀ ਸਰਨ ਪੈ ਕੇ ਉਹ ਆਪਣੇ ਸਾਰੇ ਕੰਮ ਸਵਾਰ ਲੈਂਦਾ ਹੈ । ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ ਮਾਇਆ ਦੇ ਮੋਹ ਵਿਚ ਅੰਨ੍ਹਾ ਹੋਇਆ ਰਹਿੰਦਾ ਹੈ, ਉਹ ਸਦਾ ਅੰਨ੍ਹਿਆਂ ਵਾਲਾ ਕੰਮ ਹੀ ਕਰਦਾ ਰਹਿੰਦਾ ਹੈ, ਜਗਤ ਵਿਚ ਉਹ ਉਹੀ ਖੱਟੀ ਖੱਟਦਾ ਹੈ ਜੇਹੜੀ ਉਸ ਦੇ ਆਤਮਕ ਜੀਵਨ ਵਾਸਤੇ ਜ਼ਹਿਰ ਬਣ ਜਾਂਦੀ ਹੈ । ਪਿਆਰੇ ਗੁਰੂ ਦੀ ਸਰਨ ਤੋਂ ਬਿਨਾ ਉਹ ਮਨੁੱਖ ਮਾਇਆ ਦੇ ਮੋਹ ਵਿਚ ਫਸ ਕੇ ਸਦਾ ਦੁੱਖ ਸਹਾਰਦਾ ਰਹਿੰਦਾ ਹੈ ।੨।ਜੇਹੜਾ ਮਨੁੱਖ ਗੁਰੂ ਦੀ ਸਰਨ ਆ ਪੈਂਦਾ ਹੈ, ਗੁਰੂ ਦੀ ਰਜ਼ਾ ਵਿਚ ਤੁਰਨ ਲੱਗ ਪੈਂਦਾ ਹੈ ਉਹ ਮਨੁੱਖ ਪਰਮਾਤਮਾ ਦਾ ਭਗਤ ਬਣ ਜਾਂਦਾ ਹੈ । ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ, ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ (ਉਸ ਦੇ ਮਨ ਵਿਚ ਟਿਕੀ ਰਹਿੰਦੀ ਹੈ), ਉਹ ਮਨੁੱਖ ਸਦਾ ਕਾਇਮ ਰਹਿਣ ਵਾਲੇ ਪ੍ਰਭੂ ਨੂੰ ਆਪਣੇ ਮਨ ਵਿਚ ਵਸਾਈ ਰੱਖਦਾ ਹੈ । ਗੁਰੂ ਦੇ ਦੱਸੇ ਰਾਹ ਉਤੇ ਤੁਰਨ ਵਾਲਾ ਮਨੁੱਖ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਉਚਾਰਦਾ ਰਹਿੰਦਾ ਹੈ (ਜਿਸ ਦੀ ਬਰਕਤਿ ਨਾਲ ਉਸ ਦੇ) ਅੰਦਰੋਂ ਹਉਮੈ ਦੂਰ ਹੋ ਜਾਂਦੀ ਹੈ । ਪਰਮਾਤਮਾ ਆਪ ਹੀ ਸਭ ਦਾਤਾਂ ਦੇਣ ਵਾਲਾ ਹੈ, ਪਰਮਾਤਮਾ ਦੀ ਬਖ਼ਸ਼ਸ਼ ਅਟੱਲ ਹੈ । ਉਹ ਮਨੁੱਖ (ਹੋਰਨਾਂ ਨੂੰ ਭੀ) ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਸੁਣਾਂਦਾ ਰਹਿੰਦਾ ਹੈ ।੩।ਹੇ ਭਾਈ! ਜੇਹੜਾ ਮਨੁੱਖ ਗੁਰੂ ਦੇ ਦੱਸੇ ਰਾਹ ਉਤੇ ਤੁਰਦਾ ਹੈ ਉਹ (ਨਾਮ ਸਿਮਰਨ ਦੀ) ਮੇਹਨਤ ਕਰਦਾ ਹੈ, (ਨਾਮ-ਧਨ) ਖੱਟਦਾ ਹੈ, ਤੇ, (ਹੋਰਨਾਂ ਨੂੰ ਭੀ) ਨਾਮ ਜਪਾਂਦਾ ਹੈ । ਸਦਾ-ਥਿਰ ਪ੍ਰਭੂ ਦੇ ਪ੍ਰੇਮ-ਰੰਗ ਵਿਚ ਰੰਗੀਜ ਕੇ ਉਹ ਮਨੁੱਖ ਸਦਾ (ਮਾਇਆ ਦੇ ਮੋਹ ਤੋਂ) ਨਿਰਲੇਪ ਰਹਿੰਦਾ ਹੈ । ਗੁਰੂ ਦੇ ਦਰ ਤੇ ਰਹਿ ਕੇ ਉਹ ਮਨੁੱਖ ਆਤਮਕ ਅਡੋਲਤਾ ਵਿਚ ਟਿਕਿਆ ਰਹਿੰਦਾ ਹੈ, ਪ੍ਰਭੂ ਦੇ ਪੇ੍ਰਮ ਵਿਚ ਲੀਨ ਰਹਿੰਦਾ ਹੈ ।ਪਰ, ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ ਸਦਾ ਹੀ ਝੂਠ ਬੋਲਦਾ ਹੈ, (ਆਤਮਕ ਜੀਵਨ ਨੂੰ ਮਾਰ ਮੁਕਾਣ ਵਾਲਾ ਮਾਇਆ ਦੇ ਮੋਹ ਦਾ) ਜ਼ਹਿਰ ਬੀਜਦਾ ਹੈ, ਤੇ ਉਹੀ ਜ਼ਹਿਰ ਖਾਂਦਾ ਹੈਉਹ ਮਨੁੱਖ ਆਤਮਕ ਮੌਤ ਦੀਆਂ ਫਾਹੀਆਂ ਵਿਚ ਬੱਝਾ ਰਹਿੰਦਾ ਹੈ, ਤ੍ਰਿਸ਼ਨਾ ਦੀ ਅੱਗ ਨਾਲ ਸੜਿਆ ਰਹਿੰਦਾ ਹੈ । (ਇਸ ਬਿਪਤਾ ਵਿਚੋਂ ਉਸ ਨੂੰ) ਗੁਰੂ ਤੋਂ ਬਿਨਾ ਹੋਰ ਕੋਈ ਛਡਾ ਨਹੀਂ ਸਕਦਾ ।੪।ਜੇਹੜਾ ਮਨੁੱਖ ਗੁਰੂ ਦੀ ਸਰਨ ਆ ਪੈਂਦਾ ਹੈ ਉਸ ਨੂੰ ਪ੍ਰਭੂ ਆਪ ਇਹ ਸੂਝ ਬਖ਼ਸ਼ਦਾ ਹੈ ਕਿ ਜਿਸ ਸੱਚੇ ਸਰੋਵਰ ਵਿਚ ਇਸ਼ਨਾਨ ਕਰਨਾ ਚਾਹੀਦਾ ਹੈ।ਉਹ ਸਦਾ ਕਾਇਮ ਰਹਿਣ ਵਾਲਾ ਤੀਰਥ (ਗੁਰੂ ਦਾ ਸ਼ਬਦ ਹੀ ਹੈ) ਗੁਰੂ ਦੇ ਸ਼ਬਦ ਵਿਚ (ਹੀ ਪ੍ਰਭੂ ਉਸ ਨੂੰ) ਅਠਾਹਠ ਤੀਰਥ ਵਿਖਾ ਦੇਂਦਾ ਹੈ (ਅਤੇ ਵਿਖਾ ਦੇਂਦਾ ਹੈ ਕਿ) ਉਸ (ਗੁਰੂ-ਸ਼ਬਦ-ਤੀਰਥ) ਵਿਚ ਨ੍ਹਾਤਿਆਂ (ਵਿਕਾਰਾਂ ਦੀ) ਮੈਲ ਲਹਿ ਜਾਂਦੀ ਹੈ ।ਗੁਰੂ ਦਾ ਸ਼ਬਦ ਹੀ ਸਦਾ ਕਾਇਮ ਰਹਿਣ ਵਾਲਾ ਅਤੇ ਪਵਿਤ੍ਰ ਤੀਰਥ ਹੈ (ਉਸ ਵਿਚ ਇਸ਼ਨਾਨ ਕੀਤਿਆਂ ਵਿਕਾਰਾਂ ਦੀ) ਮੈਲ ਨਹੀਂ ਲੱਗਦੀ,ਮੈਲ ਨਹੀਂ ਚੰਬੋੜਦਾ । ਉਹ ਮਨੁੱਖ ਪੂਰੇ ਗੁਰੂ ਪਾਸੋਂ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਪ੍ਰਾਪਤ ਕਰ ਲੈਂਦਾ ਹੈ ।੫।ਪਰ, ਜੇਹੜਾ ਮਨੁੱਖ ਗੁਰੂ ਦੀ ਸਰਨ ਨਹੀਂ ਪੈਂਦਾ, ਉਹ (ਮਨੁੱਖ) ਖੋਟੀ ਮਤਿ ਦੇ ਕਾਰਨ ਇਹ ਨਹੀਂ ਆਖ ਸਕਦਾ ਕਿ ਸਾਡਾ ਇਹ ਸਰੀਰ ਸਾਡਾ ਇਹ ਮਨ ਸਭ ਕੁਝ ਉਸ ਪ੍ਰਭੂ ਦਾ ਹੀ ਦਿੱਤਾ ਹੋਇਆ ਹੈ । ਜਦੋਂ ਪਰਮਾਤਮਾ ਦੀ ਰਜ਼ਾ ਹੁੰਦੀ ਹੈ (ਮਨੁੱਖ ਗੁਰੂ ਦੀ ਸਰਨ ਪੈਂਦਾ ਹੈ, ਉਸ ਦਾ ਮਨ) ਪਵਿਤ੍ਰ ਹੋ ਜਾਂਦਾ ਹੈ (ਉਸ ਦੇ) ਅੰਦਰੋਂ ਹਉਮੈ ਦੂਰ ਹੋ ਜਾਂਦੀ ਹੈ ।ਉਹ ਮਨੁੱਖ ਆਤਮਕ ਅਡੋਲਤਾ ਵਿਚ ਟਿਕ ਕੇ ਗੁਰੂ ਦੇ ਉਪਦੇਸ਼ ਦਾ ਆਨੰਦ ਮਾਣਦਾ ਹੈ, (ਗੁਰੂ ਦਾ ਉਪਦੇਸ਼ ਉਸ ਦੇ ਅੰਦਰੋਂ) ਤ੍ਰਿਸ਼ਨਾ ਦੀ ਅੱਗ ਬੁਝਾ ਦੇਂਦਾ ਹੈ ।ਉਹ ਮਨੁੱਖ ਗੁਰੂ ਦੇ ਸ਼ਬਦ ਵਿਚ ਰੰਗਿਆ ਜਾਂਦਾ ਹੈ, ਆਤਮਕ ਅਡੋਲਤਾ ਵਿਚ ਮਸਤ ਹੋ ਜਾਂਦਾ ਹੈ, ਆਤਮਕ ਅਡੋਲਤਾ ਵਿਚ ਹੀ ਲੀਨ ਰਹਿੰਦਾ ਹੈ ।੬।ਜੇਹੜਾ ਮਨੁੱਖ ਪਿਆਰੇ ਗੁਰੂ ਦੇ ਪ੍ਰੇਮ ਵਿਚ ਟਿਕਿਆ ਰਹਿੰਦਾ ਹੈ, ਉਹ ਇਹ ਗੱਲ ਸਮਝ ਲੈਂਦਾ ਹੈ ਕਿ ਪਰਮਾਤਮਾ ਦਾ ਨਾਮ ਹੀ ਸੱਚਾ ਸਾਥੀ ਹੈ । ਉਹ ਮਨੁੱਖ ਪਰਮਾਤਮਾ ਦੀ ਸਦਾ-ਥਿਰ ਰਹਿਣ ਵਾਲੀ ਸਿਫ਼ਤਿ-ਸਾਲਾਹ ਗੁਰੂ ਪਾਸੋਂ ਪ੍ਰਾਪਤ ਕਰ ਲੈਂਦਾ ਹੈ, ਉਹ ਸਦਾ-ਥਿਰ ਪ੍ਰਭੂ ਦੇ ਨਾਮ ਵਿਚ ਪਿਆਰ ਕਰਨ ਲੱਗ ਪੈਂਦਾ ਹੈ । ਕੋਈ ਵਿਰਲਾ ਮਨੁੱਖ (ਗੁਰੂ ਦੀ ਸਰਨ ਪੈ ਕੇ) ਇਹ ਵਿਚਾਰ ਕਰਦਾ ਹੈ ਕਿ ਸਾਰੀ ਸ੍ਰਿਸ਼ਟੀ ਵਿਚ ਸਦਾ-ਥਿਰ ਰਹਿਣ ਵਾਲਾ ਪਰਮਾਤਮਾ ਹੀ ਵੱਸਦਾ ਹੈ । ਜਦੋਂ ਪ੍ਰਭੂ ਆਪ ਹੀ ਆਪਣੇ ਚਰਨਾਂ ਵਿਚ ਜੋੜਦਾ ਹੈ, ਤਾਂ ਉਸ ਉਤੇ ਬਖ਼ਸ਼ਸ਼ ਕਰਦਾ ਹੈ, ਸਦਾ-ਥਿਰ ਰਹਿਣ ਵਾਲੀ ਆਪਣੀ ਭਗਤੀ ਦੇ ਕੇ ਉਸ ਦਾ ਜੀਵਨ ਸੋਹਣਾ ਬਣਾ ਦੇਂਦਾ ਹੈ ।੭।ਹੇ ਭਾਈ! ਕੋਈ ਵਿਰਲਾ ਮਨੁੱਖ ਗੁਰੂ ਦੀ ਸਰਨ ਪੈ ਕੇ ਸਮਝਦਾ ਹੈ ਕਿ ਹਰ ਥਾਂ ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਹੀ ਕੰਮ ਕਰ ਰਿਹਾ ਹੈ । ਜਗਤ ਵਿਚ ਜੰਮਣਾ ਮਰਨਾ ਭੀ ਉਸੇ ਦੇ ਹੁਕਮ ਵਿਚ ਚੱਲ ਰਿਹਾ ਹੈ । ਗੁਰੂ ਦੀ ਸਰਨ ਪੈਣ ਵਾਲਾ ਉਹ ਮਨੁੱਖ ਆਪਣੇ ਆਤਮਕ ਜੀਵਨ ਨੂੰ ਪੜਤਾਲਦਾ ਰਹਿੰਦਾ ਹੈ । ਜਦੋਂ ਉਹ ਮਨੁੱਖ ਪਰਮਾਤਮਾ ਦਾ ਨਾਮ ਸਿਮਰਨਾ ਸ਼ੁਰੂ ਕਰਦਾ ਹੈ ਤਾਂ ਉਹ ਗੁਰੂ ਨੂੰ ਪਿਆਰਾ ਲੱਗਣ ਲੱਗ ਪੈਂਦਾ ਹੈ, ਫਿਰ ਉਹ ਜੇਹੜੀ ਮੁਰਾਦ ਮੰਗਦਾ ਹੈ ਉਹੀ ਹਾਸਲ ਕਰ ਲੈਂਦਾ ਹੈ ।ਹੇ ਨਾਨਕ! (ਆਖ—) ਜੇਹੜਾ ਮਨੁੱਖ (ਗੁਰੂ ਦੀ ਸਰਨ ਪੈ ਕੇ) ਆਪਣੇ ਅੰਦਰੋਂ ਆਪਾ-ਭਾਵ ਦੂਰ ਕਰ ਲੈਂਦਾ ਹੈ, ਉਸ ਦਾ ਆਤਮਕ ਜੀਵਨ ਦਾ ਸਾਰਾ ਸਰਮਾਇਆ ਬਚਿਆ ਰਹਿੰਦਾ ਹੈ ।੮।੧।
Meaning in Hindi:
हे भाई ! परमात्मा के नाम से सब कुछ (सारा रौशन आत्मिक जीवन) होता है।पर गुरू की शरण पड़े बिना नाम की कद्र नहीं पड़ती।गुरू का शबद बड़े रस वाला है मीठा है।जब तक इसे चखा ना जाए।स्वाद का पता नहीं चल सकता।जो मनुष्य (गुरू के शबद के द्वारा) अपने आत्मिक जीवन को पहचानता नहीं।वह अपने मानस जन्म को कौड़ी के बदले (व्यर्थ ही) गवा लेता है।जब मनुष्य गुरू के बताए हुए राह पर चलता है।तब एक परमात्मा के साथ गहरी सांझ डालता है।और।(तब) उसे अहंकार का दुख नहीं सता सकता। 1।हे भाई ! मैं अपने गुरू से सदके जाता हूँ।जिसने (शरण आए मनुष्य की) सदा-स्थिर रहने वाले परमात्मा के साथ प्रीति जोड़ दी (भाव।जोड़ देता है)।गुरू के शबद से सांझ डाल के मनुष्य का आत्मिक जीवन चमक उठता है।मनुष्य आत्मिक अडोलता में लीन रहता है। 1।रहाउ।हे भाई ! गुरू की शरण पड़ने वाला मनुष्य गुरू के शबद को गाता रहता है।गुरू के शबद को समझता है।गुरू के शबद को विचारता है।उस मनुष्य की जिंद उसका शरीर गुरू की बरकति से नया आत्मिक जन्म लेता है।गुरू की शरण पड़ कर वह अपने सारे काम सँवार लेता है।अपने मन के पीछे चलने वाला मनुष्य माया के मोह में अंधा हुआ रहता है।वह सदैव अंधों वाला काम ही करता रहता है।जगत में वह वही कमाई करता है जो उसके आत्मिक जीवन के लिए जहर बन जाती है।प्यारे गुरू की शरण पड़े बिना वह मनुष्य माया के मोह में फंस के सदा दुख सहता रहता है। 2।जो मनुष्य गुरू की शरण आ पड़ता है।गुरू की रजा में चलने लग जाता है वह मनुष्य परमात्मा का भक्त बन जाता है।सदा-स्थिर प्रभू की सिफत-सालाह की बाणी।सदा-स्थिर प्रभू की सिफत-सालाह (उसके मन में टिकी रहती है)।वह मनुष्य सदा कायम रहने वाले मनुष्य को अपने मन में बसाए रखता है।गुरू के बताए हुए राह पर चलने वाला मनुष्य सदा-स्थिर प्रभू की सिफत-सालाह की बाणी उचारता रहता है (जिसकी बरकति से उसके) अंदर से अहंकार दूर हो जाती है।(उसे यकीन बन जाता है कि) परमात्मा स्वयं सब दातें देने वाला है।परमात्मा की बख्शिश अटॅल है।वह मनुष्य (औरों को भी) सदा-स्थिर प्रभू की सिफत-सालाह सुनाता रहता है। 3।हे भाई ! जो मनुष्य गुरू के बताए हुए मार्ग पर चलता है।वह (नाम सिमरन की) मेहनत करता है।(नाम-धन) कमाता है।और।(औरों को भी) नाम जपवाता है।सदा-स्थिर प्रभू के प्रेम रंग में रंगीज के वह मनुष्य सदैव (माया के मोह से) निर्लिप रहता है।गुरू के दर पर रह के वह मनुष्य आत्मिक अडोलता में टिका रहता है।प्रभू के प्रेम में लीन रहता है। पर।अपने मन के पीछे चलने वाला मनुष्य सदा ही झूठ बोलता है।(आत्मिक जीवन के खत्म कर देने वाली माया के मोह का) जहर बीजता है।और वही जहर खाता है (उसी जहर को अपने जीवन का सहारा बनाए रखता है)।वह मनुष्य आत्मिक मौत की फाहियों में बँधा रहता है।तृष्णा की आग में जला रहता है।(इस बिपता में से उसको) गुरू के बिना और कोई नहीं छुड़ा सकता। 4।जो मनुष्य गुरू की शरण आ पड़ता है उसको प्रभू स्वयं ये सूझ बख्शता है कि जिस सच्चे सरोवर में स्नान करना चाहिए वह सदा कायम रहने वाला तीर्थ (गुरू का शबद ही है)गुरू के शबद में (ही उस प्रभू को) अढ़सठ तीर्थ दिखा देता है (और दिखा देता है कि) उस (गुरू-शबद-तीर्थ) में नहाने से (विकारों की) मैल उतर जाती है।(उस मनुष्य को यकीन बन जाता है कि) गुरू का शबद ही सदा कायम रहने वाला और पवित्र तीर्थ है (उसमें स्नान करने से विकारों की) मैल नहीं लगती।(वह तीर्थ और) मैल नहीं चिपकाता।वह मनुष्य पूरे गुरू के पास से सदा-स्थिर रहने वाले परमात्मा की सिफत-सालाह प्राप्त कर लेता है। 5।पर। जो मनुष्य गुरू की शरण नहीं पड़ता।वह (मनुष्य) खोटी मति के कारण ये नहीं कह सकता कि हमारा ये शरीर हमारा ये मन सब कुछ उस प्रभू का ही दिया हुआ है।जब परमात्मा की रजा होती है (मनुष्य गुरू की शरण पड़ता है।उसका मन) पवित्र हो जाता है (उसके) अंदर से अहंकार दूर हो जाता हैवह मनुष्य आत्मिक अडोलता में टिक के गुरू के उपदेश का आनंद लेता है। (गुरू का उपदेश उसके अंदर से) तृष्णा की आग बुझा देता है।वह मनुष्य गुरू के शबद में रंगा जाता है।आत्मिक अडोलता में मस्त हो जाता है।आत्मिक अडोलता में ही लीन रहता है। 6।जो मनुष्य प्यारे गुरू के प्रेम में टिका रहता है।वह ये बात समझ लेता है कि परमात्मा का नाम ही सच्चा साथी है।वह मनुष्य परमात्मा की सदा-स्थिर रहने वाली सिफत सालाह गुरू से प्राप्त कर लेता है।वह सदा-स्थिर प्रभू के नाम में प्यार करने लग जाता है।कोई विरला मनुष्य (गुरू की शरण पड़ के) ये विचार करता है कि सारी सृष्टि में सदा-स्थिर रहने वाला परमात्मा ही बसता है।(ऐसे मनुष्य को) जब प्रभू स्वयं ही अपने चरणों में जोड़ता है।तो उस पर बख्शिश करता है।सदा-स्थिर रहने वाली अपनी भक्ति दे के उसका जीवन सोहाना बना देता है। 7।हे भाई ! कोई विरला मनुष्य गुरू की शरण पड़ के समझता है कि हर जगह सदा कायम रहने वाला परमात्मा ही काम कर रहा है।जगत में पैदा होना मरना भी उसी के हुकम में चल रहा है।गुरू की शरण पड़ने वाला वह मनुष्य अपने आत्मिक जीवन को पड़तालता रहता है।जब वह मनुष्य परमात्मा के नाम का सिमरन शुरू करता है तो वह गुरू को प्यारा लगने लग जाता है।फिर वह जो भी मुराद माँगता है वही हासिल कर लेता है।हे नानक ! (कह–) जो मनुष्य (गुरू की शरण पड़ कर) अपने अंदर से स्वै भाव दूर कर लेता है।उसके आत्मिक जीवन का सारा सरमाया बचा रहता है। 8। 1।
Meaning in English:
Raag Soohee, Third Guru Sri Guru Amardas Ji, First House, Ashtpadheeyaa: One Universal Creator God. Hey brother! Everything (the entire enlightened spiritual life) comes from the name of the Almighty, but without taking refuge in the Guru, the value of the name is not realized. The Guru’s word is sweet and full of essence; as long as one does not taste it, the flavor cannot be known. A person who does not recognize his spiritual life through the Guru’s word wastes his human birth in vain. When a person follows the path shown by the Guru, he enters into a deep connection with the Almighty, and he is not troubled by the pain of ego. O brother! I am forever grateful to my Guru, who has connected me with the eternal, ever-present love of the Almighty through the shelter (refuge) of the Guru. By embracing the Guru’s word, a person’s spiritual life shines, and he remains steadfast in spiritual steadfastness. |1| O brother! One who takes refuge in the Guru understands, contemplates, and cherishes the Guru’s word. The life of that person becomes a new spiritual birth with the blessings of the Guru. By taking refuge in the Guru, he accomplishes all his tasks. A person who turns away from the Guru’s path remains blind in the attachment of Maya, engaged only in fruitless endeavors, like one who consumes poison for the sake of his spiritual life. Without the love of dear Guru, a person, ensnared in the illusion of Maya, constantly suffers. ।1।Pause| One who comes into the shelter of the Guru becomes a devotee of the Almighty through the Guru’s word. Constantly chanting the praise of the eternal Almighty, he keeps the Almighty dwelling in his mind. By following the path shown by the Guru, the person who utters the Bani of constant praise of the Almighty remains free from egotism. God is the ultimate giver, and His mercy is infinite. He listens to the praise of the eternal Almighty, not only from the person but also from others. ।2। O brother! One who takes refuge in the Guru keeps the Guru’s word in his heart, understands it, and contemplates it. The life of such a person takes a new spiritual birth with the grace of the Guru, and by taking refuge in the Guru, he resolves all his tasks. The person who turns away from the Guru always speaks falsehood and, due to the poison of the illusion of Maya, spreads negativity, staying stagnant in the affairs of the world. ।3। One who comes into the shelter of the Guru understands that he should bathe in the true sacred pool. The Guru’s word is always stable and does not get polluted; it does not become impure. Such a person, by receiving the constant praise of the Almighty from the Guru, becomes forever established in the love of the Almighty. He receives the praise of the eternal Almighty from all around the Guru. |4|However, a rare person reflects that the eternal Almighty always resides everywhere. The birth and death in the world are happening by His command. Taking refuge in the Guru, such a person constantly investigates his own self. When he starts chanting the name of the Almighty, he starts loving the Guru, and then he attains what he desires. O Nanak! One who, by taking refuge in the Guru, removes his inner ego, all his spiritual life remains saved.||8||1||
Meaning in Spanish:
Rag Suhi, Mejl Guru Amar Das, Tercer Canal Divino, Ashtapadis.Un Dios Creador del Universo, por la Gracia del Verdadero GuruEl Nombre del Señor es el Creador de todo, pero sin el Guru Verdadero uno no toma Conciencia del Nombre. La Palabra del Shabd del Guru es más dulce que el dulce, pero, ¿cómo puede uno conocer Su Sabor sin probarla? Uno pierde su vida por una nada y no realiza al ser, pero si uno voltea hacia Dios entonces conoce al Uno y así la maldad del ego no le causa más dolor. (1)En sacrificio ofrezco mi ser a mi Guru, Quien me entonó en el Uno Verdadero. Conociendo la Esencia de la Palabra del Shabd, mi Alma se iluminó y se inmergió en el Equilibrio. (1-Pausa)Aquél que voltea hacia Dios, canta y medita en el Bani de la Palabra; su cuerpo y su Alma florecen y él entra en total Plenitud. El ciego ególatra hace maldades y cosecha la maldad en el mundo, pues sin el Bienamado Guru, uno se encuentra en las garras de Maya vagando siempre en el dolor. (2)Sólo aquél que sirva al Guru y camine según sea Su Voluntad será Devoto de Él; él enaltece el Bani de la Palabra Verdadera del Guru, la Alabanza Verdadera del Señor y al Señor Verdadero en su mente.Él se libera de su ego y recita el Bani de la Palabra Verdadera.El Señor es en verdad Bondadoso con él al proclamarle La Palabra del Shabd. (3)Los Hombres de Dios hacen el esfuerzo y cosechan el Fruto y hacen que otros vivan en el Nombre del Señor. Permaneciendo desapegados se conservan imbuidos en el Amor del Uno Verdadero, proveídos de la Mente Pacífica del Guru. Los arrogantes Manmukjs recitan siempre la falsedad, siembran veneno y lo cosechan también. La muerte los ata con cadenas, su deseo los quema y los consume; ¿cómo podrán ser emancipados sin el Guru?(4)El Señor es el único lugar de peregrinaje en donde uno se baña en la Piscina de la Verdad. El Señor Mismo hace que Sus Devotos tomen Conciencia de esto. En la Palabra del Shabd del Guru está contenido el mérito de visitar los lugares de peregrinaje, en donde los que se bañan se deshacen de sus impurezas.La Palabra Verdadera es Inmaculada; a Ella las impurezas no se le pegan ni tampoco lo vuelven a uno impuro. Sí, la Verdadera Alabanza del Señor viene del Guru Perfecto. (5)Nuestro cuerpo y mente pertenecen al Señor, pero siendo instruidos en la maldad, uno no lo dice. Si tal es la Voluntad del Señor, uno se vuelve inmaculado, se libera de su ego,y entonces en Estado de Paz, logra probar la Instrucción del Guru apaciguando el fuego interior del deseo.Entonado en la Palabra del Shabd del Guru, uno está embebido en el Equilibrio e inmergido en el Señor.(6)El Nombre del Señor es la Verdad. Mediante el Amor del Bienamado Guru, la Verdadera Gloria se obtiene, sí, a través del Nombre Verdadero.Sólo el Uno prevalece en todo, pero extraordinario es aquél que piensa en esto, si el Señor une a alguien en Su Ser, lo bendice y lo embellece con la Verdadera Devoción.(7)Todo es Verdad; la Verdad lo compenetra todo, pero extraordinaria es el Alma que despierta en Dios para conocer esto. Conociendo que el nacimiento y la muerte están en la Voluntad del Señor, la novia realiza su ser, vive en el Nombre del Señor y es emancipada por la Gracia del Guru.Dice Nanak, aquél que conserva su ego bajo su comando, a ese ser le pertenece todo. (8-1)
ਵਾਹਿਗੁਰੂ ਜੀ ਕਾ ਖਾਲਸਾ ||
ਵਾਹਿਗੁਰੂ ਜੀ ਕੀ ਫਤਹਿ ||
Mukhwak Katha
Feel free to join our offical social media groups to receive daily hukamanma’s notifications.
Source: SikhiToTheMax, SGPC.net