Today's Amritvela Hukamnama Darbar Sahib - 9 January 2024

Today’s Amritvela Hukamnama Darbar Sahib – 9 January 2024

ਰਾਗੁ ਵਡਹੰਸੁ - ਸ੍ਰੀ ਗੁਰੂ ਗ੍ਰੰਥ ਸਾਹਿਬ ਜੀ - ਅੰਗ 592

ਸਲੋਕੁ ਮਃ ੩ ॥

ਜਿਨ ਕੰਉ ਸਤਿਗੁਰੁ ਭੇਟਿਆ ਸੇ ਹਰਿ ਕੀਰਤਿ ਸਦਾ ਕਮਾਹਿ ॥ ਅਚਿੰਤੁ ਹਰਿ ਨਾਮੁ ਤਿਨ ਕੈ ਮਨਿ ਵਸਿਆ ਸਚੈ ਸਬਦਿ ਸਮਾਹਿ ॥ ਕੁਲੁ ਉਧਾਰਹਿ ਆਪਣਾ ਮੋਖ ਪਦਵੀ ਆਪੇ ਪਾਹਿ ॥ ਪਾਰਬ੍ਰਹਮੁ ਤਿਨ ਕੰਉ ਸੰਤੁਸਟੁ ਭਇਆ ਜੋ ਗੁਰ ਚਰਨੀ ਜਨ ਪਾਹਿ ॥ ਜਨੁ ਨਾਨਕੁ ਹਰਿ ਕਾ ਦਾਸੁ ਹੈ ਕਰਿ ਕਿਰਪਾ ਹਰਿ ਲਾਜ ਰਖਾਹਿ ॥੧॥ ਮਃ ੩ ॥ ਹੰਉਮੈ ਅੰਦਰਿ ਖੜਕੁ ਹੈ ਖੜਕੇ ਖੜਕਿ ਵਿਹਾਇ ॥ ਹੰਉਮੈ ਵਡਾ ਰੋਗੁ ਹੈ ਮਰਿ ਜੰਮੈ ਆਵੈ ਜਾਇ ॥ ਜਿਨ ਕਉ ਪੂਰਬਿ ਲਿਖਿਆ ਤਿਨਾ ਸਤਗੁਰੁ ਮਿਲਿਆ ਪ੍ਰਭੁ ਆਇ ॥ ਨਾਨਕ ਗੁਰ ਪਰਸਾਦੀ ਉਬਰੇ ਹਉਮੈ ਸਬਦਿ ਜਲਾਇ ॥੨॥ ਪਉੜੀ ॥ ਹਰਿ ਨਾਮੁ ਹਮਾਰਾ ਪ੍ਰਭੁ ਅਬਿਗਤੁ ਅਗੋਚਰੁ ਅਬਿਨਾਸੀ ਪੁਰਖੁ ਬਿਧਾਤਾ ॥ ਹਰਿ ਨਾਮੁ ਹਮ ਸ੍ਰੇਵਹ ਹਰਿ ਨਾਮੁ ਹਮ ਪੂਜਹ ਹਰਿ ਨਾਮੇ ਹੀ ਮਨੁ ਰਾਤਾ ॥ ਹਰਿ ਨਾਮੈ ਜੇਵਡੁ ਕੋਈ ਅਵਰੁ ਨ ਸੂਝੈ ਹਰਿ ਨਾਮੋ ਅੰਤਿ ਛਡਾਤਾ ॥ ਹਰਿ ਨਾਮੁ ਦੀਆ ਗੁਰਿ ਪਰਉਪਕਾਰੀ ਧਨੁ ਧੰਨੁ ਗੁਰੂ ਕਾ ਪਿਤਾ ਮਾਤਾ ॥ ਹੰਉ ਸਤਿਗੁਰ ਅਪੁਣੇ ਕੰਉ ਸਦਾ ਨਮਸਕਾਰੀ ਜਿਤੁ ਮਿਲਿਐ ਹਰਿ ਨਾਮੁ ਮੈ ਜਾਤਾ ॥੧੬॥

Meaning in Punjabi:

ਜਿਨ੍ਹਾਂ ਨੂੰ ਸਤਿਗੁਰੂ ਮਿਲਿਆ ਹੈ, ਉਹ ਸਦਾ ਹਰੀ ਦੀ ਸਿਫ਼ਤਿ-ਸਾਲਾਹ ਕਰਦੇ ਹਨਚਿੰਤਾ ਤੋਂ ਰਹਿਤ (ਕਰਨ ਵਾਲੇ) ਹਰੀ ਦਾ ਨਾਮ ਉਹਨਾਂ ਦੇ ਮਨ ਵਿਚ ਵੱਸਦਾ ਹੈ ਤੇ ਉਹ ਸਤਿਗੁਰੂ ਦੇ ਸੱਚੇ ਸ਼ਬਦ ਵਿਚ ਲੀਨ ਰਹਿੰਦੇ ਹਨ ।ਉਹ ਮਨੁੱਖ ਆਪਣੀ ਕੁਲ ਨੂੰ ਤਾਰ ਲੈਂਦੇ ਹਨ ਤੇ ਆਪ ਭੀ ਮੁਕਤੀ ਦਾ ਦਰਜਾ ਹਾਸਲ ਕਰ ਲੈਂਦੇ ਹਨ ।ਜੋ ਮਨੁੱਖ ਸਤਿਗੁਰੂ ਦੀ ਚਰਨੀਂ ਲੱਗਦੇ ਹਨ, ਉਹਨਾਂ ਤੇ ਪਰਮਾਤਮਾ ਪ੍ਰਸੰਨ ਹੋ ਜਾਂਦਾ ਹੈ ।ਦਾਸ ਨਾਨਕ (ਭੀ) ਉਸ ਹਰੀ ਦਾ ਦਾਸ ਹੈ, ਹਰੀ ਮੇਹਰ ਕਰ ਕੇ (ਆਪਣੇ ਦਾਸ ਦੀ) ਲਾਜ ਰੱਖਦਾ ਹੈ ।੧। ਅਹੰਕਾਰ ਵਿਚ ਰਿਹਾਂ ਮਨੁੱਖ ਦੇ ਮਨ ਵਿਚ ਅਸ਼ਾਂਤੀ ਬਣੀ ਰਹਿੰਦੀ ਹੈ ਤੇ ਉਸ ਦੀ ਉਮਰ ਇਸ ਅਸ਼ਾਂਤੀ ਵਿਚ ਹੀ ਗੁਜ਼ਰ ਜਾਂਦੀ ਹੈਅਹੰਕਾਰ (ਮਨੁੱਖ ਲਈ) ਇਕ ਤਗੜਾ ਰੋਗ ਹੈ (ਇਸ ਰੋਗ ਵਿਚ ਹੀ) ਮਨੁੱਖ ਮਰਦਾ ਹੈ, ਜੰਮਦਾ ਹੈ, ਆਉਂਦਾ ਹੈ ਫੇਰ ਜਾਂਦਾ ਹੈ (ਭਾਵ, ਜੰਮਣ ਮਰਨ ਦੇ ਗੇੜ ਵਿਚ ਪਿਆ ਰਹਿੰਦਾ ਹੈ) ।ਜਿਨ੍ਹਾਂ ਦੇ ਹਿਰਦੇ ਵਿਚ ਮੁੱਢ ਤੋਂ (ਕੀਤੇ ਕਰਮਾਂ ਦਾ ਸੰਸਕਾਰ-ਰੂਪ ਲੇਖ) ਉੱਕਰਿਆ ਹੋਇਆ ਹੈ, ਉਹਨਾਂ ਨੂੰ ਸਤਿਗੁਰੂ ਮਿਲਦਾ ਹੈ (ਤੇ ਸਤਿਗੁਰੂ ਦੇ ਮਿਲਿਆਂ) ਪਰਮਾਤਮਾ (ਭੀ) ਆ ਮਿਲਦਾ ਹੈਹੇ ਨਾਨਕ! ਉਹ ਮਨੁੱਖ ਸਤਿਗੁਰੂ ਦੇ ਸ਼ਬਦ ਦੀ ਰਾਹੀਂ ਹਉਮੈ ਦੂਰ ਕਰ ਕੇ ਸਤਿਗੁਰੂ ਦੀ ਕਿਰਪਾ ਨਾਲ (‘ਹਉਮੈ ਰੋਗ’ ਤੋਂ) ਬਚ ਜਾਂਦੇ ਹਨ ।੨। ਜੋ ਹਰੀ ਅਦ੍ਰਿਸ਼ਟ ਹੈ, ਜੋ ਇੰਦ੍ਰਿਆਂ ਦੀ ਪਹੰੁਚ ਤੋਂ ਪਰੇ ਹੈ, ਨਾਸ ਤੋਂ ਰਹਿਤ ਹੈ, ਹਰ ਥਾਂ ਵਿਆਪਕ ਹੈ ਤੇ ਸਿਰਜਣਹਾਰ ਹੈ, ਉਸ ਦਾ ਨਾਮ ਸਾਡਾ (ਰਾਖਾ) ਹੈਅਸੀ ਉਸ ਹਰੀ-ਨਾਮ ਨੂੰ ਸੇਂਵਦੇ ਹਾਂ, ਨਾਮ ਨੂੰ ਪੂਜਦੇ ਹਾਂ, ਨਾਮ ਵਿਚ ਹੀ ਸਾਡਾ ਮਨ ਰੱਤਾ ਹੋਇਆ ਹੈ ।ਹਰੀ ਦੇ ਨਾਮ ਜੇਡਾ ਮੈਨੂੰ ਕੋਈ ਹੋਰ ਸੁੱਝਦਾ ਨਹੀਂ, ਨਾਮ ਹੀ ਅਖ਼ੀਰ ਵੇਲੇ ਛਡਾਉਂਦਾ ਹੈ ।ਧੰਨ ਹੈ ਉਸ ਪਰਉਪਕਾਰੀ ਸਤਿਗੁਰੂ ਦਾ ਮਾਂ ਪਿਉ, ਜਿਸ ਗੁਰੂ ਨੇ ਸਾਨੂੰ ਨਾਮ ਬਖ਼ਸ਼ਿਆ ਹੈ ।ਮੈਂ ਆਪਣੇ ਸਤਿਗੁਰੂ ਨੂੰ ਸਦਾ ਨਮਸਕਾਰ ਕਰਦਾ ਹਾਂ, ਜਿਸ ਦੇ ਮਿਲਣ ਤੇ ਮੈਨੂੰ ਹਰੀ ਦੇ ਨਾਮ ਦੀ ਸਮਝ ਪਈ ਹੈ ।੧੬।

Meaning in Hindi:

जिन्हें सतिगुरू मिला है।वे सदा हरी की सिफत सालाह करते हैं;चिंता से विहीन (करने वाले) हरी का नाम उनके मन में बसता है और वह सतिगुरू के सच्चे शबद में लीन रहते हैं।वह मनुष्य अपने कुल का उद्धार कर लेते हैं और खुद भी मुक्ति का रुतबा हासिल कर लेते हैं।जो मनुष्य सतिगुरू के चरणों में लगते हैं।उन पर परमात्मा प्रसन्न हो जाता है।दास नानक (भी) उस हरी का दास है।हरी मेहर करके (अपने दास की) लाज रखता है। 1। अहंकार में रहने से मनुष्य के मन में अशांति बनी रहती है और उसकी उम्र इस अशांति में ही गुजर जाती है;अहंकार (मनुष्य के लिए) एक बहुत बड़ा रोग है (इस रोग में ही) मनुष्य मरता है।पैदा होता है।आता है फिर जाता है (भाव।जनम-मरन के चक्कर में पड़ा रहता है)।जिनके दिल में शुरू से ही (किए कर्मों के संस्कार-रूपी लेख) उकरे हुए हैं।उनको सतिगुरू मिलता है (और सतिगुरू के मिलने से) परमात्मा (भी) आ मिलता है;हे नानक ! वह मनुष्य सतिगुरू के शबद द्वारा अहंकार को दूर करके सतिगुरू की कृपा से (‘अहम् रोग’ से) बच जाते हैं। 2। जो हरी अदृष्य है।जो इन्द्रियों की पहुँच से परे है।नाश से रहित है।हर जगह व्यापक है और सृजनहार है।उसका नाम हमारा (रक्षक) है;हम उस हरी-नाम की सेवा करते हैं।नाम को पूजते हैं।नाम में ही हमारा मन रंगा हुआ है।हरी के नाम जितना मुझे और कोई नहीं सूझता।नाम ही आखिरी समय में छुड़वाता है।धन्य है उस परोपकारी सतिगुरू के माता-पिता।जिस गुरू ने हमें नाम बख्शा है।मैं अपने सतिगुरू को सदा नमस्कार करता हूँ।जिसके मिलने से मुझे हरी का नाम समझ आया है। 16।

Meaning in English:

Shalok, Third Mehla:Those who meet the True Guru, ever sing the Kirtan of the Lord’s Praises.The Lord’s Name naturally fills their minds, and they are absorbed in the Shabad, the Word of the True Lord. They redeem their generations, and they themselves obtain the state of liberation. The Supreme Lord God is pleased with those who fall at the Guru’s Feet. Servant Nanak is the Lord’s slave; by His Grace, the Lord preserves his honor. ||1|| Third Mehla:In egotism, one is assailed by fear; he passes his life totally troubled by fear. Egotism is such a terrible disease; he dies, to be reincarnated – he continues coming and going. Those who have such pre-ordained destiny meet with the True Guru, God Incarnate. O Nanak, by Guru’s Grace, they are redeemed; their egos are burnt away through the Word of the Shabad. ||2|| Pauree:The Lord’s Name is my immortal, unfathomable, imperishable Creator Lord, the Architect of Destiny. I serve the Lord’s Name, I worship the Lord’s Name, and my soul is imbued with the Lord’s Name. I know of no other as great as the Lord’s Name; the Lord’s Name shall deliver me in the end. The Generous Guru has given me the Lord’s Name; blessed, blessed are the Guru’s mother and father. I ever bow in humble reverence to my True Guru; meeting Him, I have come to know the Lord’s Name. ||16||

Meaning in Spanish:

Shlok, Mejl Guru Amar Das, Tercer Canal Divino. Aquéllos que encuentran al Verdadero Guru, habitan siempre en la Presencia del Señor. El Nombre del Señor viene a habitar en su mente de forma espontánea y se funden en la Palabra Verdadera. Así se liberan a sí mismos y a todas sus generaciones. El Señor Trascendente Se complace con aquéllos que se postran en Reverencia a los Pies del Guru. Nanak es el Esclavo del Señor, y el Señor, con Su Misericordia salva su Honor. (1) Mejl Guru Amar Das, Tercer Canal Divino. En ego uno es atacado por el miedo y así la vida transcurre llena de temor. Envuelto en el ego uno no se libera en esta vida. Aquéllos que tenían el Destino de encontrar al Señor, encontraron al Guru Verdadero. Dice Nanak, es por la Gracia del Guru que somos salvados y nuestro ego cede ante la Palabra del Shabd. (2) PauriEl Nombre del Señor es el Creador Eterno, Imperceptible, No Manifiesto.Servimos al Nombre, Lo alabamos y nos fundimos en Él, pues no hay nada conocido, ni tan eficaz como el Nombre del Señor. Sólo el Nombre, el Naam, nos redime al final. Bendito es el Guru, benditos el padre y la madre de aquél que nos bendice con el Nombre del Señor. (16)

ਵਾਹਿਗੁਰੂ ਜੀ ਕਾ ਖਾਲਸਾ ||
ਵਾਹਿਗੁਰੂ ਜੀ ਕੀ ਫਤਹਿ ||

Today's Hukamnama Katha

Feel free to join our offical social media groups to receive daily hukamanma's notifications.

Source: SikhiToTheMax, SGPC.net

Leave a Reply

Your email address will not be published. Required fields are marked *