4 December 2023 - Today's Evening Hukamnama Darbar Sahib

Today’s Evening Hukamnama Darbar Sahib – 4 December 2023

ਟੋਡੀ ਮਹਲਾ ੫ ॥
ਹਰਿ ਬਿਸਰਤ ਸਦਾ ਖੁਆਰੀ ॥ ਤਾ ਕਉ ਧੋਖਾ ਕਹਾ ਬਿਆਪੈ ਜਾ ਕਉ ਓਟ ਤੁਹਾਰੀ ॥ ਰਹਾਉ ॥ ਬਿਨੁ ਸਿਮਰਨ ਜੋ ਜੀਵਨੁ ਬਲਨਾ ਸਰਪ ਜੈਸੇ ਅਰਜਾਰੀ ॥ ਨਵ ਖੰਡਨ ਕੋ ਰਾਜੁ ਕਮਾਵੈ ਅੰਤਿ ਚਲੈਗੋ ਹਾਰੀ ॥੧॥ ਗੁਣ ਨਿਧਾਨ ਗੁਣ ਤਿਨ ਹੀ ਗਾਏ ਜਾ ਕਉ ਕਿਰਪਾ ਧਾਰੀ ॥ ਸੋ ਸੁਖੀਆ ਧੰਨੁ ਉਸੁ ਜਨਮਾ ਨਾਨਕ ਤਿਸੁ ਬਲਿਹਾਰੀ ॥੨॥੨॥

ਟੋਡੀ ਮਹਲਾ ੫ ॥
ਹਰਿ ਬਿਸਰਤ ਸਦਾ ਖੁਆਰੀ ॥ ਤਾ ਕਉ ਧੋਖਾ ਕਹਾ ਬਿਆਪੈ ਜਾ ਕਉ ਓਟ ਤੁਹਾਰੀ ॥ ਰਹਾਉ ॥ ਬਿਨੁ ਸਿਮਰਨ ਜੋ ਜੀਵਨੁ ਬਲਨਾ ਸਰਪ ਜੈਸੇ ਅਰਜਾਰੀ ॥ ਨਵ ਖੰਡਨ ਕੋ ਰਾਜੁ ਕਮਾਵੈ ਅੰਤਿ ਚਲੈਗੋ ਹਾਰੀ ॥੧॥ ਗੁਣ ਨਿਧਾਨ ਗੁਣ ਤਿਨ ਹੀ ਗਾਏ ਜਾ ਕਉ ਕਿਰਪਾ ਧਾਰੀ ॥ ਸੋ ਸੁਖੀਆ ਧੰਨੁ ਉਸੁ ਜਨਮਾ ਨਾਨਕ ਤਿਸੁ ਬਲਿਹਾਰੀ ॥੨॥੨॥

Meaning in Punjabi:

ਹੇ ਭਾਈ! ਪਰਮਾਤਮਾ (ਦੇ ਨਾਮ) ਨੂੰ ਭੁਲਾਇਆਂ ਸਦਾ (ਮਾਇਆ ਦੇ ਹੱਥੋਂ ਮਨੁੱਖ ਦੀ) ਬੇ-ਪਤੀ ਹੀ ਹੁੰਦੀ ਹੈ । ਹੇ ਪ੍ਰਭੂ! ਜਿਸ ਮਨੁੱਖ ਨੂੰ ਤੇਰਾ ਆਸਰਾ ਹੋਵੇ, ਉਸ ਨੂੰ (ਮਾਇਆ ਦੇ ਕਿਸੇ ਭੀ ਵਿਕਾਰ ਵੱਲੋਂ) ਧੋਖਾ ਨਹੀਂ ਲੱਗ ਸਕਦਾ ।ਰਹਾਉ। ਹੇ ਭਾਈ! ਪਰਮਾਤਮਾ ਦਾ ਨਾਮ ਸਿਮਰਨ ਤੋਂ ਬਿਨਾ ਜਿਤਨੀ ਭੀ ਜ਼ਿੰਦਗੀ ਗੁਜ਼ਾਰਨੀ ਹੈ (ਉਹ ਇਉਂ ਹੀ ਹੁੰਦੀ ਹੈ) ਜਿਵੇਂ ਸੱਪ (ਆਪਣੀ) ਉਮਰ ਗੁਜ਼ਾਰਦਾ ਹੈ ਸਾਰੀ ਧਰਤੀ ਦਾ ਰਾਜ ਭੀ ਕਰਦਾ ਰਹੇ, ਤਾਂ ਭੀ ਆਖ਼ਰ ਮਨੁੱਖਾ ਜੀਵਨ ਦੀ ਬਾਜ਼ੀ ਹਾਰ ਕੇ ਹੀ ਜਾਂਦਾ ਹੈ ।੧। ਗੁਣਾਂ ਦੇ ਖ਼ਜ਼ਾਨੇ ਹਰੀ ਦੇ ਗੁਣ ਉਸ ਮਨੁੱਖ ਨੇ ਹੀ ਗਾਏ ਹਨ ਜਿਸ ਉਤੇ ਹਰੀ ਨੇ ਮੇਹਰ ਕੀਤੀ ਹੈ । ਉਹ ਮਨੁੱਖ ਸਦਾ ਸੁਖੀ ਜੀਵਨ ਬਿਤੀਤ ਕਰਦਾ ਹੈ, ਉਸ ਦੀ ਜ਼ਿੰਦਗੀ ਮੁਬਾਰਿਕ ਹੁੰਦੀ ਹੈ । ਅਜੇਹੇ ਮਨੁੱਖ ਤੋਂ ਸਦਕੇ ਹੋਣਾ ਚਾਹੀਦਾ ਹੈ ।੨।੨।

Meaning in Hindi:

हे भाई ! परमात्मा (के नाम) को भुलाने से सदा (माया के हाथों मनुष्य की) बेइज्जती ही होती है। हे प्रभू ! जिस मनुष्य को तेरा आसरा हो।उसको (माया के किसी भी विकार से) धोखा नहीं लग सकता।रहाउ हे भाई ! परमात्मा के नाम-सिमरन के बिना जितनी भी जिंदगी गुजारनी है (वो ऐसे होती है) जैसे साँप (अपनी) उम्र गुजारता है (उम्र चाहे लंबी होती है।पर वह सदा अपने अंदर जहर पैदा करता रहता है)। (सिमरन से वंचित रहने वाला मनुष्य अगर) सारी धरती का राज भी करता रहे।तो भी आखिर मानस जीवन की बाजी हार के ही जाता है। 1। हे नानक ! (कह– हे भाई !) गुणों के खजाने हरी के गुण उस मनुष्य ने ही गाए हैं जिस पर हरी ने मेहर की है। वह मनुष्य सदा सुखी जीवन व्यतीत करता है।उसकी जिंदगी सदा मुबारिक होती है।ऐसे मनुष्य से कुर्बान होना चाहिए। 2। 2।

Meaning in English:

Todee, Fifth Mehla:Forgetting the Lord, one is ruined forever.How can anyone be deceived, who has Your Support, O Lord? ||Pause||Without meditating in remembrance on the Lord, life is like a burning fire, even if one lives long, like a snake.One may rule over the nine regions of the earth, but in the end, he shall have to depart, losing the game of life. ||1||He alone sings the Glorious Praises of the Lord, the treasure of virtue, upon whom the Lord showers His Grace.He is at peace, and his birth is blessed; Nanak is a sacrifice to him. ||2||2||

Meaning in Spanish:

Todi, Mejl Guru Aryan, Quinto Canal Divino. Abandonando al Señor uno arruina su vida para siempre, pero, ¿cómo puede ser engañado aquél que Te tiene como su Soporte, oh Señor? (Pausa) Si uno no contempla al Señor, su vida se consume en el fuego ardiente, aunque uno viva muchos años como la serpiente, y domine las nueve divisiones de la tierra, porque al final, pierde el juego. (1) Sólo aquél que tiene la Gracia del Señor, canta Su Alabanza y recibe el Tesoro de Virtud. Él está siempre en Paz, su nacimiento es bendito y Nanak ofrece su ser siempre en sacrificio a Él. (2-2)

ਵਾਹਿਗੁਰੂ ਜੀ ਕਾ ਖਾਲਸਾ ||
ਵਾਹਿਗੁਰੂ ਜੀ ਕੀ ਫਤਹਿ ||

Feel free to join our offical social media groups to receive daily hukamanma’s notifications.

Source: SikhiToTheMax, SGPC.net

Leave a Reply

Your email address will not be published. Required fields are marked *